ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਅਤੇ ਸਖ਼ਤ ਕਦਮ ਚੁੱਕਦਿਆਂ ਵਿਜੀਲੈਂਸ ਚੀਫ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਵਿਜੀਲੈਂਸ ਮੁਖੀ ਐੱਸ. ਪੀ. ਐੱਸ. ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਵਿਜੀਲੈਂਸ ਚੀਫ ਦੇ ਨਾਲ-ਨਾਲ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਇਸੈਂਸ ਘਪਲੇ ਵਿਚ ਕਰਵਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਚੱਲਦੇ ਜ਼ਿੰਮੇਵਾਰ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
NEXT STORY