ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਅੰਦਰ ਅੱਜ ਫਿਰ ਦੂਜੇ ਦਿਨ ਇਕ ਹੋਰ ਨੌਜਵਾਨ ਦੀ ਪਿੰਡ ਅਵਾਂਖਾ ਨੇੜਿਓਂ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਲਗਾਤਾਰ ਲਾਸ਼ਾਂ ਮਿਲਣ ਕਾਰਨ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ, ਉਥੇ ਹੀ ਲੋਕਾਂ ਵੱਲੋਂ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਪੂਰੇ ਇਲਾਕੇ ਅੰਦਰ ਦਹਿਸ਼ਤ ਹੈ। ਜਾਣਕਾਰੀ ਅਨੁਸਾਰ ਅਚਾਨਕ ਜਦੋਂ ਸਵੇਰੇ ਲੋਕਾਂ ਵੱਲੋਂ ਇਕ ਨੌਜਵਾਨ ਦੀ ਲਾਸ਼ ਵੇਖੀ ਗਈ ਤਾਂ ਤੁਰੰਤ ਦੀਨਾਨਗਰ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਰੁੱਸੇ ਜੀਜੇ ਨੂੰ ਗੱਡੀ ਪਿੱਛੇ ਮਨਾਉਣ ਜਾ ਰਹੇ ਸਾਲੇ ਨੂੰ ਵੱਜੀ ਫੇਟ, ਕੁਝ ਹੀ ਪਲਾਂ 'ਚ ਉਜੜ ਗਿਆ ਪੂਰਾ ਟੱਬਰ
ਉਧਰ ਇਸ ਸਬੰਧੀ ਥਾਣਾ ਦੀਨਾਨਗਰ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜਦੋਂ ਇਸ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੌਜਵਾਨ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਦੀ ਪਿੰਡ ਆਵਾਂਖਾ ਵਿਖੇ ਨਾਲੇ ਵਿਚ ਲਾਸ਼ ਪਈ ਹੋਈ ਹੈ ਜਦੋਂ ਪੁਲਸ ਪਾਰਟੀ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਅਜੇ ਤੱਕ ਇਸ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕਦਾ ਹੈ। ਉਧਰ ਇਲਾਕਾ ਵਾਸੀਆਂ ਵੱਲੋਂ ਇਹ ਨੌਜਵਾਨ ਪ੍ਰਵਾਸੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਪਰ ਨਿੱਤ ਦਿਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਅੰਦਰ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫਿਰ ਵੱਡਾ ਧਮਾਕਾ, ਮੌਕੇ 'ਤੇ BSF ਜਵਾਨਾਂ ਨੂੰ ਪਈਆਂ ਭਾਜੜਾਂ
NEXT STORY