ਖਡੂਰ ਸਾਹਿਬ (ਗਿੱਲ) : ਜ਼ਿਲ੍ਹਾ ਤਰਨਤਾਰਨ ਪੁਲਸ ਥਾਣਾ ਵੈਰੋਵਾਲ ਅਧੀਨ ਆਉਦੇਂ ਪਿੰਡ ਸਰਾਂ ਤਲਵੰਡੀ ਵਿਖੇ ਬੀਤੀ ਦੇਰ ਰਾਤ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੁੱਖ ਸਿੰਘ ਲਾਡੀ ਨੇ ਦੱਸਿਆ ਕਿ ਉਹ ਬਹਿਕਾ ਵਿਚ ਰਹਿੰਦੇ ਹਨ ਅਤੇ ਬੀਤੀ ਦੇਰ ਰਾਤ ਕੁਝ ਅਣਪਛਾਤਿਆਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ ਉਪਰ ਅੱਠ ਰੌਂਦ ਫਾਈਰ ਕੀਤੇ ਗਏ ਹਨ, ਜਿਸ ਕਰਕੇ ਸਾਡਾ ਸਾਰਾ ਪਰਿਵਾਰ ਸਹਿਮ ਦੇ ਮਾਹੌਲ ਵਿਚ ਹੈ, ਜਿਸਦੀ ਜਾਣਕਾਰੀ ਉਨ੍ਹਾਂ ਵਲੋਂ ਵੈਰੋਵਾਲ ਦੀ ਪੁਲਸ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜਿਨ੍ਹਾਂ ਲੋਕਾਂ ਉਪਰ ਸ਼ੱਕ ਹੈ ਉਸ ਸਬੰਧੀ ਵੀ ਪੁਲਸ ਨੂੰ ਦੱਸ ਦਿੱਤਾ ਗਿਆ ਹੈ। ਅੱਧੀ ਰਾਤ ਨੂੰ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਆਲੇ ਦੁਆਲੇ ਦੇ ਲੋਕ ਸਹਿਮ ਗਏ।
ਇਹ ਵੀ ਪੜ੍ਹੋ : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ
ਇਸ ਮੌਕੇ ਗੁਰਮੁੱਖ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਜਗਬੀਰ ਸਿੰਘ ਅਤੇ ਹੋਰ ਵਿਅਕਤੀਆਂ ਨੇ ਕਿਹਾ ਕਿ ਪੁਲਸ ਵਲੋਂ ਜਲਦ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਥਾਣਾ ਵੈਰੋਵਾਲ ਦੇ ਅਡੀਸ਼ਨਲ ਐੱਸ.ਐੱਚ.ਓ. ਜਸਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮੌਕਾ ਦੇਖ ਕੇ ਇਸ ਦੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਜੋ ਵੀ ਇਸਦੇ ਵਿਚ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ
NEXT STORY