ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਤੋਂ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਔਰਤ ਅਤੇ ਉਸ ਦੇ ਪੁੱਤਰ ਨੇ ਮਿਲ ਕੇ ਇਕ ਆਟੋ ਡਰਾਈਵਰ ਨਾਲ ਦਰਿੰਦਗੀ ਕੀਤੀ ਹੈ। ਦੋਸ਼ੀਆਂ ਨੇ ਪੀੜਤ ਨੂੰ ਘਰ ਬੁਲਾ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਪ੍ਰਾਈਵੇਟ ਪਾਰਟ ਵਿਚ ਲੱਕੜ ਦਾ ਵੇਲਣਾ ਪਾ ਦਿੱਤਾ। ਮਾਂ-ਪੁੱਤ ਨੇ ਕਾਫ਼ੀ ਸਮੇਂ ਤੱਕ ਆਟੋ ਡਰਾਈਵਰ ਨਾਲ ਇਹ ਗਲਤ ਹਰਕਤ ਕੀਤੀ। ਇਸ ਦੌਰਾਨ, ਉਨ੍ਹਾਂ ਨੇ ਪੀੜਤ ਨਾਲ ਹੋ ਰਹੀ ਦਰਿੰਦਗੀ ਦਾ ਤਕਰੀਬਨ 8 ਮਿੰਟ ਦਾ ਵੀਡੀਓ ਵੀ ਬਣਾਇਆ ਤੇ ਉਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਰੇ ਮਾਮਲੇ ਦਾ ਖ਼ੁਲਾਸਾ ਹੋਇਆ।
ਇਹ ਖ਼ਬਰ ਵੀ ਪੜ੍ਹੋ - Punjab: ਸਸਤੇ 'ਚ ਵਿਕ ਰਿਹੈ 'ਚਿੱਟਾ ਸੋਨਾ'! ਮੰਤਰੀ ਨੇ ਸਰਕਾਰ ਨੂੰ ਦਖ਼ਲ ਦੇਣ ਦੀ ਕੀਤੀ ਮੰਗ
ਪੀੜਤ ਆਟੋ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਆਟੋ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਆਟੋ ਡਰਾਈਵਰ ਲੰਬੇ ਸਮੇਂ ਤੋਂ ਉਕਤ ਔਰਤ ਨੂੰ ਮਿਲਣ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਪੀੜਥ ਦੀ ਤਬੀਅਤ ਵਿਗੜਨ 'ਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ
ਦੂਜੇ ਪਾਸੇ ਥਾਣਾ ਸਿਟੀ ਦੇ ਐੱਸ.ਐੱਚ.ਓ. ਲੇਖਰਾਜ ਨੇ ਮਾਮਲੇ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਓਮ ਪ੍ਰਕਾਸ਼ ਨੂੰ ਪੀੜਤ ਦੇ ਬਿਆਨ ਦਰਜ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਪੀੜਤ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਤੇ ਜਾਂਚ-ਪੜਤਾਲ ਦੌਰਾਨ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ ਉਕਤ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਸੀ ਤੇ ਉਨ੍ਹਾਂ ਦਾ ਪੈਸਿਆਂ ਦਾ ਲੈਣ-ਦੇਣ ਵੀ ਚਲਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਟੋ ਚਾਲਕ ਨੇ ਬੱਚੀ ਨੂੰ ਕੀਤਾ ਅਗਵਾ, ਜਬਰ-ਜ਼ਿਨਾਹ ਦੀ ਕੋਸ਼ਿਸ਼
NEXT STORY