ਚੰਡੀਗੜ੍ਹ(ਰਮਨਜੀਤ)- ਪੰਜਾਬ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਸਬੰਧੀ ਕੀਤੇ ਗਏ ਸਰਵੇ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦੇ ਪੂਰਾ ਨਾ ਹੋਣ ਕਾਰਨ ਲੋਕਾਂ ਵਿਚ ਗੁੱਸੇ ਵਿਚ ਹਨ ਅਤੇ 2022 ਵਿਚ ਕੈਪਟਨ ਨੂੰ ਸਬਕ ਸਿਖਾਉਂਦਿਆਂ ‘ਆਪ’ ਦੀ ਸਰਕਾਰ ਬਣਾਉਣਗੇ।
ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋਏ ਹਨ, ਇਸ ਲਈ ਉਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਜੋ ਦਿੱਲੀ ਵਾਂਗ ਪੰਜਾਬ ਵਿਚ ਵੀ ਵਿਕਾਸ ਹੋ ਸਕੇ।
ਇਹ ਵੀ ਪੜ੍ਹੋੋ- ਖੇਤੀਬਾੜੀ ਵਿਭਾਗ ਨੇ ਖਾਦ ਤੇ ਨਕਲੀ ਕੀੜੇਮਾਰ ਦਵਾਈਆਂ ਦੀ ਫੈਕਟਰੀ ਦਾ ਕੀਤਾ ਪਰਦਾਫਾਸ਼
ਸ਼ਨੀਵਾਰ ਨੂੰ ਜਾਰੀ ਬਿਆਨ ਰਾਹੀਂ ‘ਆਪ’ ਵਲੋਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅਮਰ ਸ਼ਹੀਦਾਂ ਨੇ ਜਿਹੜੇ ਪੰਜਾਬ ਦਾ ਸੁਪਨਾ ਦੇਖਿਆ ਸੀ, ਅੱਜ ਦੇ ਰਾਜਨੀਤਕ ਆਗੂਆਂ ਨੇ ਉਸ ਸੁਪਨੇ ਨੂੰ ਤੋੜਨ ਵਿਚ ਕੋਈ ਕਮੀ ਨਹੀਂ ਛੱਡੀ। ਇਕ ਸਾਜਿਸ਼ ਦੇ ਤਹਿਤ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ’ਤੇ ਲਾ ਦਿੱਤਾ ਅਤੇ ਆਪਣੇ ਘਰ ਦੌਲਤ ਨਾਲ ਭਰ ਲਏ।
ਰਾਘਵ ਚੱਢਾ ਨੇ ਮੌਜੂਦਾ ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ 2017 ਵਿਚ ਕਾਂਗਰਸ ਪਾਰਟੀ ਵਲੋਂ ਜਾਰੀ ਕੀਤਾ ਚੋਣ ਮੈਨੀਫੈਸਟੋ ਦਿਖਾਉਂਦਿਆਂ ਕਿਹਾ ਕਿ ਇਸ ਵਿਚ ਸਾਫ਼ ਤੌਰ ’ਤੇ ਲਿਖਿਆ ਹੈ ਕਿ 4 ਹਫ਼ਤਿਆਂ ਵਿਚ ਨਸ਼ਾ ਖਤਮ ਕੀਤਾ ਜਾਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਸਾਫ਼ ਹੀ ਮੁੱਕਰ ਗਏ ਹਨ।
ਚੱਢਾ ਨੇ ਕਿਹਾ ਕਿ ਅੱਜ ਅੰਨਦਾਤਾ ਕਿਸਾਨ ਸੜਕਾਂ ’ਤੇ ਬੈਠਾ ਹੈ, ਆਤਮ ਹੱਤਿਆ ਕਰਨ ਲਈ ਮਜ਼ਬੂਰ ਹੈ। ਇੱਕ ਖੇਤੀ ਪ੍ਰਧਾਨ ਸੂਬੇ ਦੀ ਅੱਜ ਇਹੋ ਜਿਹੀ ਹਾਲਤ ਬਣਾ ਛੱਡੀ ਕਿ ਹਰ ਦਿਨ ਨਾ ਜਾਣੇ ਕਿੰਨੇ ਕਿਸਾਨ ਸਲਫ਼ਾਸ ਖਾਣ ਨੂੰ ਮਜ਼ਬੂਰ ਹੋ ਰਹੇ ਹਨ, ਪਰ ਸੱਤਾ ਦੀ ਕੁਰਸੀ ’ਤੇ ਬੈਠੇ ਜ਼ਾਲਮਾਂ ਨੂੰ ਭੋਰਾ ਵੀ ਫ਼ਰਕ ਨਹੀਂ ਪੈਂਦਾ।
ਇਹ ਵੀ ਪੜ੍ਹੋੋ- ਮੋਦੀ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਸਾਜ਼ਿਸ਼ਾਂ ਕਰ ਰਹੇ ਹਨ ਸੁਖਬੀਰ : ਸੰਧਵਾਂ
ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ। ਪੰਜਾਬ ਦੇ ਵਿਚ ਕੋਈ ਰੋਜ਼ਗਾਰ ਨਾ ਹੋਣ ਦੇ ਕਾਰਨ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਤੇ ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜ ਰਹੇ ਹਨ। ਇੱਥੇ ਪਾਰਟੀਆਂ ਨਹੀ, ਘਰੇਲੂ ਬਿਜਨੈੱਸ ਚੱਲ ਰਹੇ ਨੇ। ਪਹਿਲਾਂ ਪਿਓ ਰਾਜ ਕਰਦਾ ਸੀ, ਫਿਰ ਪੁੱਤ ਦੀ ਵਾਰੀ, ਨੂੰਹ, ਚਾਚਾ, ਭਤੀਜਾ ਸਭ ਦਾ ਕਰੀਅਰ ਸੈੱਟ ਹੈ। ਚੱਢਾ ਨੇ ਕਿਹਾ ਕਿ ਇਸ ਵਾਰ ਪੰਜਾਬ ਦੀ ਆਵਾਮ ਨੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਲਈ ਮਿਲ ਕੇ ਕੰਮ ਕਰਨ ਦਾ ਮਨ ਬਣਾ ਗਿਆ ਹੈ।
ਮੋਦੀ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਸਾਜ਼ਿਸ਼ਾਂ ਕਰ ਰਹੇ ਹਨ ਸੁਖਬੀਰ : ਸੰਧਵਾਂ
NEXT STORY