ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਸੂਬੇ ਵਿਚ ਚਿਹਰੇ ਬਦਲਣ ਦੀ ਸਿਆਸਤ ’ਤੇ ਟਿੱਪਣੀ ਕਰਦਿਆ ਕਿਹਾ ਕਿ ਇਸ ਨਾਲ ਵੀ ਕਾਂਗਰਸ ਦੀ ਬੇੜੀ ਪਾਰ ਹੋਣ ਵਾਲੀ ਨਹੀਂ ਹੈ ਕਿਉਂਕਿ ਲੋਕ ਚਿਹਰੇ ਨਹੀਂ, ਬਲਕਿ ਚੰਗੀ ਨੀਅਤ ਨਾਲ ਕੀਤੇ ਗਏ ਪੰਜਾਬ ਦੀ ਭਲਾਈ ਦੇ ਕੰਮਾਂ ਨੂੰ ਦੇਖਣਾ ਚਾਹੁੰਦੇ ਹਨ। ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਨੂੰ ਉਤਾਰ ਦੇ ਚਰਨਜੀਤ ਸਿੰਘ ਚੰਨੀ ਨੂੰ ਕੁਰਸੀ ’ਤੇ ਬਿਠਾਇਆ ਗਿਆ ਹੈ, ਪਰ ਚੋਣਾਵੀ ਵਾਅਦੇ ਪੂਰੇ ਕਰਨ ਨੂੰ ਪਿੱਛੇ ਛੱਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਾਰੋ-ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਚਲਾਏ ਜਾ ਰਹੇ ਮਾਫ਼ੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇਕ ਨਵੀਂ ਉਮੀਦ ਹੈ। ਇਸ ਲਈ ਪੰਜਾਬ ਦੇ ਆਮ ਲੋਕ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ, ਜਿਸ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ।
ਬਲਜਿੰਦਰ ਕੌਰ ਨੇ ਕਿਹਾ ਕਿ ਨਾ ਸਿਰਫ਼ ਕੋਰੋਨਾ ਮਹਾਮਾਰੀ ਦੌਰਾਨ, ਬਲਕਿ ਹੁਣ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਦੇ ਨਿਵਾਸੀਆਂ ਨੂੰ ਪੂਰੀ ਤਰ੍ਹਾਂ ਸਹਾਇਤਾ ਤੇ ਸੁਵਿਧਾਵਾਂ ਦੇ ਰਹੀ ਹੈ, ਜਦਕਿ ਪੰਜਾਬ ਦੀ ਕਾਂਗਰਸ ਸਰਾਕਰ ਦੌਰਾਨ ਨਾ ਤਾਂ ਸਿਰਫ਼ ਕੋਰੋਨਾ ਕਾਲ ਵਿਚ ਪੰਜਾਬ ਨੇ ਭਿਆਨਕ ਰੂਪ ਦੇਖਿਆ, ਬਲਕਿ ਹੁਣ ਡੇਂਗੂ ਦੇ ਵੀ ਲਗਾਤਾਰ ਵਧ ਰਹੇ ਕੇਸਾਂ ਤੇ ਅਸੁਵਿਧਾਵਾਂ ਨੂੰ ਵੀ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਸੀਮੈਂਟ ਦੀ ਸਲੈਬ ਸਿਰ ’ਤੇ ਡਿੱਗਣ ਨਾਲ ਨਿਰਮਾਣ ਕਾਮੇ ਦੀ ਮੌਕੇ ’ਤੇ ਮੌਤ
ਬਲਜਿੰਦਰ ਕੌਰ ਨੇ ਕਿਹਾ ਕਿ ਜਲੰਧਰ ਦੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਬਾਸਕਟਬਾਲ ਦੇ ਕੌਮਾਂਤਰੀ ਖ਼ਿਡਾਰੀ ਇਕਬਾਲ ਸਿੰਘ ਢੀਂਡਸਾ, ਲੁਧਿਆਣਾ ਦੇ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ, ਜਲੰਧਰ ਦੇ ਭਾਰਤੀ ਮਜ਼ਦੂਰ ਸੰਘ (ਆਰ.ਐੱਸ.ਐੱਸ.) ਦੇ ਆਗੂ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਪੁੰਜ, ਲੁਧਿਆਣਾ ਦੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਅਤੇ ਸਾਬਕਾ ਪਿ੍ਰੰਸੀਪਲ ਸੁਖਵਿੰਦਰ ਕੌਰ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਰਸਮੀਂ ਸਵਾਗਤ ਕੀਤਾ ਗਿਆ।
ਦੁੱਖਦਾਇਕ ਖ਼ਬਰ : ਧੀ ਨੂੰ ਵਿਆਹ ਕੇ ਤੀਜੇ ਦਿਨ ਕਰਜ਼ਾਈ ਪਿਓ ਨੇ ਲਿਆ ਫਾਹਾ
NEXT STORY