ਖੰਨਾ : ਪੰਜਾਬੀਆਂ ਲਈ ਇਕ ਫਿਰ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, ਸੀਨੀਅਰ ਪੁਲਸ ਕਪਤਾਨ ਖੰਨਾ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਚੀਨੀ, ਨਾਈਲੋਨ ਅਤੇ ਸਿੰਥੈਟਿਕ ਡੋਰ 'ਤੇ ਪਾਬੰਦੀ ਦੇ ਬਾਵਜੂਦ ਇਨ੍ਹਾਂ ਦੀ ਵਰਤੋਂ ਧੜਾਧੜ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨਾਲ ਗੰਭੀਰ ਹਾਦਸੇ ਵਾਪਰ ਰਹੇ ਹਨ ਅਤੇ ਬੇਜ਼ੁਬਾਨ ਜਾਨਵਰਾਂ ਅਤੇ ਪੰਛੀ ਮਾਰੇ ਜਾ ਰਹੇ ਹਨ। ਇਨ੍ਹਾਂ ਹਾਦਸਿਆਂ ਅਤੇ ਘਟਨਾਵਾਂ ਨੂੰ ਰੋਕਣ ਲਈ ਜਾਰੀ ਹਦਾਇਤਾਂ ਅਨੁਸਾਰ, ਚਾਈਨਾ/ਨਾਈਲੋਨ/ਸਿੰਥੈਟਿਕ ਡੋਰ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਵਿਚ ਵੱਡਾ ਐਨਕਾਊਂਟਰ, ਪੁਲਸ ਨੇ ਬੰਦ ਕੀਤੇ ਸਾਰੇ ਰਸਤੇ
ਐੱਸ. ਐੱਸ. ਪੀ. ਗੋਟਿਆਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੈਗਨ ਡੋਰ, ਜਿਸਨੂੰ ਚਾਈਨਾ ਡੋਰ ਵਜੋਂ ਜਾਣਿਆ ਜਾਂਦਾ ਹੈ। ਇਸ ਕਾਰਨ ਕਈਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਇਸ ਡੋਰ 'ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ ਪਰ ਫਿਰ ਵੀ ਕੁਝ ਲੋਕ ਇਸ ਨੂੰ ਗੈਰ-ਕਾਨੂੰਨੀ ਢੰਗ ਨਾਲ ਵੇਚ ਰਹੇ ਹਨ ਅਤੇ ਵਰਤ ਰਹੇ ਹਨ। ਇਸ ਕਾਰਨ ਪੰਜਾਬ ਵਿਚ ਕਈ ਥਾਵਾਂ 'ਤੇ ਲੋਕ ਚਾਈਨਾ ਡੋਰ ਵਿਚ ਫਸ ਕੇ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਇਸ ਡੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਐੱਸ.ਐੱਸ.ਪੀ. ਗੋਟਿਆਲ ਨੇ ਕਿਹਾ ਕਿ ਲੁਧਿਆਣਾ ਰੇਂਜ ਵਿਚ ਹੁਣ ਤੱਕ ਖੰਨਾ ਜ਼ਿਲ੍ਹੇ ਵਿਚ ਚਾਈਨਾ ਡੋਰ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਕੱਲ੍ਹ ਦੋ ਪਰਚੇ ਵੀ ਦਰਜ ਕੀਤੇ ਗਏ ਸਨ।
ਇਹ ਵੀ ਪੜ੍ਹੋ : ਚੱਲਦੀ ਪੀ. ਆਰ. ਟੀ. ਸੀ. ਦੀ ਬੱਸ ਵਿਚੋਂ ਡਿੱਗੀਆਂ ਮਾਂ-ਧੀ, ਮਚਿਆ ਚੀਕ-ਚਿਹਾੜਾ
ਉਨ੍ਹਾਂ ਕਿਹਾ ਕਿ ਪੁਲਸ ਆਪਣੇ ਪੱਧਰ 'ਤੇ ਚਾਈਨਾ ਡੋਰ ਵਿਰੁੱਧ ਕਾਰਵਾਈ ਕਰ ਰਹੀ ਹੈ ਅਤੇ ਲੋਕਾਂ ਵੱਲੋਂ ਦਿੱਤੀ ਗਈ ਗੁਪਤ ਜਾਣਕਾਰੀ ਦੇ ਆਧਾਰ 'ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੰਨਾ ਪੁਲਸ ਡਰੋਨ ਰਾਹੀਂ ਚੀਨੀ ਡੋਰ ਦੀ ਵਰਤੋਂ ਕਰਕੇ ਪਤੰਗ ਉਡਾਉਣ ਵਾਲਿਆਂ 'ਤੇ ਵੀ ਨਜ਼ਰ ਰੱਖ ਰਹੀ ਹੈ। ਐੱਸ.ਐੱਸ.ਪੀ. ਗੋਟਿਆਲ ਨੇ ਸਾਰੇ ਦੁਕਾਨਦਾਰਾਂ, ਨੌਜਵਾਨਾਂ ਅਤੇ ਚੀਨੀ ਧਾਗੇ ਦੀ ਵਰਤੋਂ ਕਰਕੇ ਪਤੰਗ ਉਡਾਉਣ ਵਾਲੇ ਲੋਕਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਬੰਦੀਸ਼ੁਦਾ ਗੈਰ-ਕਾਨੂੰਨੀ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਚੀਨੀ ਡੋਰ ਨਾ ਵੇਚਣ ਅਤੇ ਨਾ ਹੀ ਪਤੰਗ ਉਡਾਉਣ ਲਈ ਇਸਦੀ ਵਰਤੋਂ ਕਰਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਖ ਮਹਿਲ 'ਚ ਖੁੱਲ੍ਹਿਆ ਆਲੀਸ਼ਾਨ ਹੋਟਲ, 1 ਰਾਤ ਦਾ ਕਿਰਾਇਆ ਜਾਣ ਉੱਡਣਗੇ ਹੋਸ਼
NEXT STORY