ਚੰਡੀਗੜ੍ਹ (ਬਿਊਰੋ) : ਸਤਲੁਜ-ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ’ਚ ਪੰਜਾਬ ਦੇ ਪਾਣੀਆਂ ਦੇ ਹੱਕ ’ਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ’ਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ’ਚ ਕਹੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ’ਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ।
ਇਹ ਖ਼ਬਰ ਵੀ ਪੜ੍ਹੋ : SYL ’ਤੇ ਮੀਟਿੰਗ ਰਹੀ ਬੇਸਿੱਟਾ, ਪਾਕਿ ਤੋਂ ਡਰੋਨਾਂ ਰਾਹੀਂ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਖ਼ਤਰਨਾਕ ਸੰਕੇਤ, ਪੜ੍ਹੋ Top
ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ, ਜਿਨ੍ਹਾਂ ਵੱਲੋਂ ਇਸ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।
ਇਹ ਖ਼ਬਰ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ, ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ
ਅੰਮ੍ਰਿਤਪਾਲ ਸਿੰਘ 'ਤੇ ਕੀਤਾ ਜਾਵੇ ਪਰਚਾ ਦਰਜ, ਨਹੀਂ ਤਾਂ ਹੋਵੇਗਾ ਨੈਸ਼ਨਲ ਹਾਈਵੇ ਜਾਮ, ਈਸਾਈ ਭਾਈਚਾਰੇ ਦਾ ਅਲਟੀਮੇਟਮ
NEXT STORY