ਜਲੰਧਰ (ਵੈੱਬ ਡੈਸਕ): ਪੰਜਾਬ 'ਚ ਇਕ ਵਾਰ ਫ਼ਿਰ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਪੰਜਾਬ ਦੇ ਖੁੱਲ੍ਹੇ ਇਲਾਕਿਆਂ ਵਿਚ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਰਹੀ। ਵਿਭਾਗ ਵੱਲੋਂ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਵੀ ਦਰਜ ਕੀਤੀ ਗਈ ਹੈ। ਇਸ ਵਿਚਾਲੇ ਵਿਭਾਗ ਨੇ 9 ਫ਼ਰਵਰੀ ਨੂੰ ਸੂਬੇ ਦੇ ਟਾਂਵੇਂ-ਟਾਂਵੇਂ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਉਦੋਂ ਤਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸੂਬੇ ਦੇ 15 ਜ਼ਿਲ੍ਹਿਆਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਸ਼ਾਮਲ ਹਨ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ ਵਿਚ 1 ਤੋਂ 4 ਡਿਗਰੀ ਤਕ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ (4.6 ਡਿਗਰੀ) ਅੰਮ੍ਰਿਤਸਰ ਵਿਚ ਦਰਜ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਤਾਪਮਾਨ 9 ਡਿਗਰੀ ਤੋਂ ਹੇਠਾਂ ਹੀ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਵੇਰ-ਸ਼ਾਮ ਦੀ ਠੰਡ ਦਾ ਦੌਰ ਜਾਰੀ ਹੈ।

ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ ਵਿਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ (22.4 ਡਿਗਰੀ) ਮਾਨਸਾ ਵਿਚ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਅਗਲੇ 2 ਦਿਨਾਂ ਤਕ ਤਾਪਮਾਨ ਵਿਚ ਜ਼ਿਆਦਾ ਬਦਲਾਅ ਆਉਣ ਦੇ ਆਸਾਰ ਨਹੀਂ ਹਨ।

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ
NEXT STORY