ਜਲੰਧਰ- ਪੰਜਾਬ 'ਚ ਮਾਨਸੂਨ ਹੌਲੀ-ਹੌਲੀ ਆਪਣਾ ਅਸਰ ਵਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ ਕੁਝ ਘੰਟਿਆਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਅੱਜ ਪੰਜਾਬ 'ਦੇ ਵੱਡੇ ਹਿੱਸੇ 'ਚ ਮੀਂਹ ਦੀ ਸੰਭਾਵਨਾ ਹੈ। ਤਾਜ਼ਾ ਮੌਸਮ ਭਵਿੱਖਬਾਣੀ ਅਨੁਸਾਰ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿਚ ਦਰਮਿਆਨੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ
ਇਨ੍ਹਾਂ ਇਲਾਕਿਆਂ 'ਚ ਅਸਮਾਨੀ ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਦਰਮਿਆਨਾ ਮੀਂਹ ਦੇ ਆਸਾਰ ਬਣ ਰਹੇ ਹਨ। ਇਸ ਮੌਸਮੀ ਪਲਟ ਨਾਲ ਜਿੱਥੇ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ, ਓਥੇ ਹੀ ਖੇਤੀਬਾੜੀ ਤੇ ਆਮ ਜ਼ਿੰਦਗੀ 'ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਇਸ ਨਾਲ ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਹਵਾਵਾਂ ਵਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ ਬੰਦ!
NEXT STORY