ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗ ਮੌਸਮ ਵਿਭਾਗ ਨੇ ਪੰਜਾਬ ਸਣੇ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਸਮੇਤ ਤੱਕ 9 ਸੂਬਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ ਵਿਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਜੂਦਾ ਹਾਲਾਤ ਇਹ ਹੈ ਕਿ ਪੰਜਾਬ ਸਵੇਰੇ ਸ਼ਾਮ ਕੜਾਕੇ ਦੀ ਠੰਡ ਦਾ ਦੌਰ ਲਗਾਤਾਰ ਜਾਰੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਕਾਰਣ ਠੰਡ ਤੋਂ ਰਾਹਤ ਮਿਲ ਰਹੀ ਹੈ। ਇਸ ਦਰਮਿਆਨ ਕਈ ਥਾਂਵਾਂ 'ਤੇ ਸੰਘਣੀ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ, ਜਦਕਿ ਕਈ ਥਾਈਂ ਮੀਂਹ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ
ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਅੱਜ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦਰਮਿਆਨ ਅੱਠ ਫਰਵਰੀ ਤਕ ਪੰਜਾਬ ਵਿਚ ਫਿਲਹਾਲ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ ਵਿਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਬਠਿੰਡਾ ਵਿਚ ਰਿਕਾਰਡ ਹੋਇਆ ਹੈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਜਲੰਧਰ, ਤਰਨਤਾਰਨ, ਕਪੂਰਥਲਾ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਨਸਾ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਪ੍ਰਭਾਵ ਅਗਲੇ ਕੁਝ ਦਿਨਾਂ ਵਿਚ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਮਹਿਸੂਸ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਪੰਜਾਬ ਤੋਂ ਲੈ ਕੇ ਉੱਤਰ ਪ੍ਰਦੇਸ਼ ਤੱਕ 9 ਸੂਬਿਆਂ ਵਿਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਇਹ ਵੀ ਆਖਿਆ ਹੈ ਕਿ ਬਹੁਤੀ ਥਾਈਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਠੰਡ ਵਿਚ ਹਲਕਾ ਵਾਧਾ ਹੋ ਸਕਦਾ ਹੈ। ਮਾਹਿਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਗਾਂਜਾ ਸਪਲਾਈ ਕਰਨ ਆਇਆ ਮੁਲਜ਼ਮ CIA ਟੀਮ ਨੇ ਕੀਤਾ ਕਾਬੂ, 2 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ
NEXT STORY