ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਪ੍ਰਦੂਸ਼ਣ ਨਾਲ ਭਰੀ ਹਵਾ ਵਿਚ ਸਾਹ ਲੈ ਰਹੇ ਪੰਜਾਬੀਆਂ ਲਈ ਇਕ ਵਾਰ ਫ਼ਿਰ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਪੰਜਾਬ ਵਿਚ ਪਰਾਲੀ ਸਾੜਣ ਦੇ 888 ਮਾਮਲੇ ਦਰਜ ਕੀਤੇ ਗਏ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਅੰਕੜਾ ਹੈ। ਇਸ ਤੋਂ ਪਹਿਲਾਂ ਪਰਾਲੀ ਸਾੜਣ ਦੇ 750 ਮਾਮਲਿਆਂ ਦਾ ਰਿਕਾਰਡ ਦਰਜ ਕੀਤਾ ਗਿਆ ਸੀ। ਇਸੇ ਕਾਰਨ ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫ਼ਿਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਪਰਾਲੀ ਸਾੜਣ ਦੀਆਂ ਘਟਨਾਵਾਂ ਵੱਧਣ ਨਾਲ ਇਸ ਦਾ ਸਿੱਧਾ ਅਸਰ ਆਲੇ-ਦੁਆਲੇ ਦੇ ਇਲਾਕਿਆਂ ਦੀ ਆਬੋ-ਹਵਾ 'ਤੇ ਪੈਂਦਾ ਹੈ। ਪੰਜਾਬ ਦੇ 5 ਸ਼ਹਿਰਾਂ ਵਿਚ ਪ੍ਰਦੂਸ਼ਣ ਦਾ ਪੱਧਰ 200 ਤੋਂ ਵੀ ਵੱਧ ਹੈ। ਇਸ ਦਾ ਸਿੱਧਾ ਅਸਰ ਪੰਜਾਬ ਦੇ ਨਾਲ-ਨਾਲ ਦਿੱਲੀ 'ਤੇ ਵੀ ਪੈ ਰਿਹਾ ਹੈ। ਇਸ ਸਮੇਂ ਪੰਜਾਬ ਦੀਆਂ ਹਵਾਵਾਂ ਦਾ ਰੁਖ਼ ਦਿੱਲੀ ਵੱਲ ਨੂੰ ਹੈ, ਜਿਸ ਕਾਰਨ ਪਰਾਲੀ ਸਾੜਣ ਦੀਆਂ ਘਟਨਾਵਾਂ ਦਾ ਅਸਰ ਉੱਥੇ ਵੀ ਹੋ ਰਿਹਾ ਹੈ। ਦਿੱਲੀ ਵਿਚ AQI 'ਗੰਭੀਰ' ਸ਼੍ਰੇਣੀ ਵਿਚ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ
ਤਾਪਮਾਨ 'ਚ ਆਈ ਗਿਰਾਵਟ
ਦੂਜੇ ਪਾਸੇ ਪੰਜਾਬ ਦੇ ਮੌਸਮ ਵਿਚ ਵੀ ਤਬਦੀਲੀ ਆ ਰਹੀ ਹੈ। ਬੀਤੇ ਦਿਨੀਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਧੁੱਪ ਖਿੜੀ ਰਹੀ। ਦੂਜੇ ਪਾਸੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਤਾਪਮਾਨ 1.5 ਡਿਗਰੀ ਹੇਠਾਂ ਆਇਆ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ 10 ਡਿਗਰੀ ਦੀ ਗਿਰਾਵਟ ਆ ਚੁੱਕੀ ਹੈ। ਅੱਜ ਵੀ ਪੰਜਾਬ ਦੇ ਮੁੱਖ ਸ਼ਹਿਰਾਂ ਵਿਚ ਤਾਪਮਾਨ 9 ਡਿਗਰੀ ਤੋਂ 26 ਡਿਗਰੀ ਦੇ ਵਿਚ ਰਹਿਣ ਦਾ ਅੰਦਾਜ਼ਾ ਲਗਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਾਬਾ ਨਾਨਕ ਦੇ ਵੋਟਰਾਂ ਦੀ ਭੂਮਿਕਾ ਹੋਵੇਗੀ ਅਹਿਮ, ਹੁਣ ਤੱਕ 19.4 ਫੀਸਦੀ ਹੋਈ ਵੋਟਿੰਗ
NEXT STORY