ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਹੋਰਨਾਂ ਹਿੱਸਿਆਂ ਵਾਂਗ ਟਾਂਡਾ ਇਲਾਕੇ ਵਿੱਚ ਅੱਜ ਤੜਕਸਾਰ ਪਈ ਸੰਘਣੀ ਧੁੰਦ ਦੇ ਚਲਦਿਆਂ ਜਿੱਥੇ ਵਿਜੀਬਿਲਟੀ ਜ਼ੀਰੋ ਹੋ ਗਈ। ਸੰਘਣੀ ਧੁੰਦ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ-ਹੁਸ਼ਿਆਰਪੁਰ ਰਾਜ ਮਾਰਗ, ਟਾਂਡਾ-ਸ਼੍ਰੀ ਹਰਗੋਬਿੰਦਪੁਰ ਮਾਰਗ 'ਤੇ ਚੱਲ ਰਹੇ ਵਾਹਨ ਬਿਲਕੁਲ ਮੱਠੀ ਰਫ਼ਤਾਰ ਵਿਚ ਚਲਦੇ ਦਿਸੇ। ਦੱਸ ਦੇਈਏ ਕਿ ਨਵੰਬਰ ਮਹੀਨਾ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਠੰਡ ਦਾ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ ਸੀ ਪਰ ਜੰਮੂ ਕਸ਼ਮੀਰ ਵਿੱਚ ਹੋਈ ਮੌਸਮ ਦੀ ਪਹਿਲੀ ਬਰਫ਼ਬਾਰੀ ਕਾਰਨ ਹੁਣ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਸਵੇਰੇ ਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਉਧਰ ਦੂਜੇ ਪਾਸੇ ਕੱਤਕ ਮਹੀਨਾ ਤਕਰੀਬਨ ਖ਼ਤਮ ਹੋਣ ਦੇ ਲਾਗੇ ਹੈ ਅੱਧੇ 16 ਨਵੰਬਰ ਨੂੰ ਸੰਗਰਾਂਦ ਉਪਰੰਤ ਦੇਸੀ ਮਘਰ ਮਹੀਨੇ ਦੀ ਆਰੰਭਤਾ ਹੋ ਜਾਵੇਗੀ ਜੋਕਿ ਕੜਾਕੇ ਦੀ ਠੰਡ ਦੇ ਮਹੀਨੇ ਮੰਨੇ ਜਾਂਦੇ ਹਨ। ਦੂਜੇ ਪਾਸੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ ਅਤੇ ਸਰਕਾਰੀ ਹਸਪਤਾਲ ਟਾਂਡਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨ ਕੁਮਾਰ ਸੈਣੀ ਨੇ ਠੰਡ ਦੇ ਮੌਸਮ ਦੀ ਸ਼ੁਰੂਆਤ ਹੁੰਦਿਆਂ ਹੀ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਹ ਵੀ ਪੜ੍ਹੋ- ਨਿਗਮ ਚੋਣਾਂ ਨੂੰ ਵੇਖਦਿਆਂ ਹੁਣ ਫਿਰ ਹੋਵੇਗਾ ਦਲ-ਬਦਲ, ਕਈ ਆਗੂ ਜਲਦ ਮਾਰਨਗੇ ਪਲਟੀ

ਉਨਾਂ ਇਸ ਮੌਸਮ ਵਿੱਚ ਹੋਣ ਵਾਲੀਆਂ ਵੱਖ-ਵੱਖ ਬੀਮਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਹੈ ਉਨ੍ਹਾਂ ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਹੈ।

15 ਨਵੰਬਰ ਤੱਕ ਜਾਰੀ ਕੀਤਾ ਗਿਆ ਹੈ ਅਲਰਟ
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਵੀ ਕੜਾਕੇ ਦੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 15 ਨਵੰਬਰ ਤਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਵਿਜ਼ੀਬਲਿਟੀ ਘੱਟ ਹੋਣ ਕਾਰਨ ਸੜਕੀ ਅਤੇ ਹਵਾਈ ਆਵਾਜਾਈ 'ਤੇ ਅਸਰ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਵੱਲ ਨੂੰ ਸਿੱਧੇ ਹੋ ਗਏ CM ਮਾਨ-'ਸਾਡਾ ਧੂੰਆਂ ਗੇੜੇ ਹੀ ਦੇਈ ਜਾਂਦਾ ਹੈ?' (ਵੀਡੀਓ)
NEXT STORY