ਜਲੰਧਰ (ਸੋਨੂੰ)- ਪੰਜਾਬ ਵਿਚ ਮੌਸਮ ਨੇ ਅਚਾਨਕ ਹੀ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਦੇ ਕਈ ਸੂਬਿਆਂ ਦੇ ਵਿਚ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਜਲੰਧਰ ਵਿਖੇ ਬਾਰਿਸ਼ ਪੈਣ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦਰਅਸਲ ਸਵੇਰ ਤੋਂ ਹੀ ਬੱਦਲ ਛਾਏ ਹੋਏ ਸਨ ਅਤੇ ਦੁਪਹਿਰ ਬਾਅਦ ਜਲੰਧਰ ਵਿਚ ਭਾਰੀ ਬਾਰਿਸ਼ ਹੋਈ। ਤਸਵੀਰਾਂ ਬੱਸ ਸਟੈਂਡ ਤੋਂ ਸਾਹਮਣੇ ਆਈਆਂ ਹਨ, ਜਿੱਥੇ ਭਾਰੀ ਬਾਰਿਸ਼ ਪੈਣ ਨਾਲ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਨੇ ਅਲਰਟ ਕੀਤਾ ਹੈ ਜਾਰੀ
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆ ਰਹੀ ਹੈ। ਸੂਬੇ ਵਿਚ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਪੈਣ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ 25-26 ਅਗਸਤ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸੂਬੇ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਬੀਤੀ ਸ਼ਾਮ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਵਿਚ ਸਭ ਤੋਂ ਵੱਧ ਸੀ। ਅੱਜ ਆਸਮਾਨ ਸਾਫ ਰਹਿਣ ਦੀ ਉਮੀਦ ਹੈ। ਤਾਪਮਾਨ 38 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
'ਆਪ' ਨੇ ਫਗਵਾੜਾ ਤੋਂ ਯੂਥ ਆਗੂ ਹਰਜੀ ਮਾਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਬਣਾਇਆ ਪਾਰਟੀ ਦਾ ਸੂਬਾ ਬੁਲਾਰਾ
NEXT STORY