ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਇਕ ਵਾਰ ਫਿਰ ਮੌਮਮ ਨੇ ਆਪਣਾ ਮਿਜਾਜ਼ ਬਦਲ ਲਿਆ। ਬੀਤੀ ਰਾਤ ਜਿੱਥੇ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਿਸ਼ ਪੈਣ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਨ੍ਹੇਰੀ ਤੇ ਝੱਖੜ ਕਾਰਨ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਵੀ ਹੋਇਆ ਹੈ।
ਤੂਫ਼ਾਨ ਅਤੇ ਹਨ੍ਹੇਰੀ ਝੱਖੜ ਕਾਰਨ ਖੇਤਾਂ 'ਚ ਪੱਕੀ ਹੋਈ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਹੇਠਾਂ ਵਿੱਛ ਗਈ, ਜਿਸ ਕਾਰਨ ਫ਼ਸਲ ਦੇ ਝਾੜ 'ਤੇ ਅਸਰ ਪੈਣਾ ਸੁਭਾਵਿਕ ਹੈ। ਦੱਸਣਯੋਗ ਹੈ ਕਿ ਅਕਤੂਬਰ ਦਾ ਮਹੀਨਾ ਹੋਣ ਦੇ ਬਾਵਜੂਦ ਵੀ ਪੰਜਾਬ ਵਾਸੀਆਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਗਰਮੀ ਦੇ ਮੌਸਮ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੇ ਸੀ। ਟਾਂਡਾ ਇਲਾਕੇ ਵਿੱਚ ਬੀਤੀ ਰਾਤ ਬਾਰਿਸ਼ ਅਤੇ ਹਨੇਰੀ ਕਾਰਨ ਝੋਨਾ ਅਤੇ ਹੋਰ ਫ਼ਸਲਾਂ ਖੇਤਾਂ ਵਿੱਚ ਵਿੱਛ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ
ਉਧਰ ਦੂਸਰੇ ਪਾਸੇ ਦੱਸਣਯੋਗ ਹੈ ਕਿ ਪੰਜਾਬ ਮੰਡੀ ਬੋਰਡ ਆਉਂਦੀ ਮਾਰਕਿਟ ਕਮੇਟੀ ਟਾਂਡਾ ਅਤੇ ਇਸ ਦੀਆਂ ਸਹਾਇਕ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸੇ ਸਬੰਧ ਵਿੱਚ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੈਬਨਟ ਮੰਤਰੀ ਰਵਜੋਤ ਸਿੰਘ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੂੰ ਚੇਤਾਵਨੀ ਤੇ ਮੰਗ ਪੱਤਰ ਸੌਂਪਦੇ ਹੋਏ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਪਹਿਲਾਂ ਤੋਂ ਹੀ ਆਰਥਿਕ ਮਦਹਾਲੀ ਦਾ ਸ਼ਿਕਾਰ ਹੋਇਆ ਕਿਸਾਨ ਇਸ ਮੁਸ਼ਕਿਲ ਭਰੇ ਸਮੇਂ ਤੋਂ ਬਾਹਰ ਨਿਕਲ ਸਕੇ। ਸੀਨੀਅਰ ਮੈਡੀਕਲ ਅਫ਼ਸਰ ਟਾਂਡਾ ਡਾਕਟਰ ਕਰਮ ਸੈਣੀ ਨੇ ਬਦਲ ਰਹੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਕੀਤੀਆਂ ਹਨ।
ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸੜਕ ਸੁਰੱਖਿਆ ਫ਼ੋਰਸ ਨੇ ਬਚਾਈ ਪਰਿਵਾਰ ਦੀ ਜਾਨ
NEXT STORY