ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦੀ ਲਹਿਰ ਹੁਣ ਆਪਣੇ ਆਖਰੀ ਪੜਾਅ 'ਚ ਪਹੁੰਚ ਗਈ ਹੈ। ਹੌਲੀ-ਹੌਲੀ ਪੰਜਾਬ ਵਿਚ ਗਰਮੀ ਦੀ ਦਸਤਕ ਵੀ ਸ਼ੁਰੂ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਤਾਪਮਾਨ 'ਚ ਹੁਣ ਤਬਦੀਲੀ ਵੇਖਣ ਨੂੰ ਮਿਲੇਗੀ। ਹਾਲਾਂਕਿ ਪਹਾੜਾਂ ਤੋਂ ਤੇਜ਼ ਬਰਫ਼ੀਲੀਆਂ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਵੱਲੋਂ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਸੂਬੇ ’ਚ 27 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ

ਮੌਸਮ ਵਿਭਾਗ ਅਨੁਸਾਰ 27 ਫਰਵਰੀ ਤੱਕ ਮੀਂਹ ਨੂੰ ਲੈ ਕੇ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿੱਗਰੀ ਵਧ ਸਕਦਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ ਇਕ ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਤਾਪਮਾਨ ਤੋਂ ਤਿੰਨ ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਭਾਖੜਾ ਡੈਮ ‘ਤੇ ਸਭ ਤੋਂ ਵੱਧ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ ਹੈ ।
ਇਸ ਸਮੇਂ ਦੌਰਾਨ ਰਾਜ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 22-26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੱਧ, ਪੱਛਮੀ ਅਤੇ ਦੱਖਣੀ-ਪੂਰਬੀ ਖੇਤਰਾਂ 'ਚ ਤਾਪਮਾਨ 26-28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਹਫ਼ਤੇ ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਉੱਪਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ, ਇਨ੍ਹਾਂ ਸ਼ਹਿਰਾਂ ਤੋਂ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ
NEXT STORY