ਜਲੰਧਰ (ਵੈੱਬ ਡੈਸਕ)- ਪਿਛਲੇ ਦਿਨਾਂ ਦੇ ਮੁਕਾਬਲੇ ਪੰਜਾਬ ਵਿਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਤਾਪਮਾਨ 30 ਤੋਂ ਪਾਰ ਹੋ ਚੁੱਕਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ ਜ਼ਿਲ੍ਹੇ 'ਚ 24 ਘੰਟਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਹੋਰ ਵਾਧਾ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਕੂਲ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਤੋਹਫ਼ਾ
ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਹਾਲਾਂਕਿ ਇਸ ਦਾ ਪੰਜਾਬ ਦਾ ਮੌਸਮ 'ਤੇ ਜ਼ਿਆਦਾ ਅਸਰ ਪੈਣ ਦਾ ਖ਼ਦਸ਼ਾ ਨਹੀਂ ਹੈ। ਸਾਰਾ ਹਫ਼ਤਾ ਸੂਬੇ ਦਾ ਮੌਸਮ ਖ਼ੁਸ਼ਕ ਰਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ 4 ਤੋਂ 5 ਡਿਗਰੀ ਤਕ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ 26 ਤੇ 27 ਮਾਰਚ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।
ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਜਵਾਈ ਨੇ ਕੀਤਾ ਸੱਸ ਦਾ ਕਤਲ
NEXT STORY