ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਗਰਮੀ ਕਹਿਰ ਵਰ੍ਹਾਏਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 21 ਮਈ ਤੱਕ ਪੰਜਾਬ ਦੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ 21 ਮਈ ਤੱਕ ਪੰਜ ਦਿਨਾਂ ਲਈ ਕਈ ਥਾਵਾਂ 'ਤੇ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਹੁਣ ਅਗਲੇ ਕੁਝ ਦਿਨ ਮੌਸਮ ਖ਼ੁਸ਼ਕ ਰਹੇਗਾ। ਅਗਲੇ ਹਫ਼ਤੇ ਤੱਕ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। 16 ਮਈ ਤੋਂ 20 ਮਈ ਤੱਕ ਰਾਜ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਪਿਛਲੇ 24 ਘੰਟਿਆਂ ਦੇ ਤਾਪਮਾਨ ਦੀ ਤਾਂ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਬੀਤੇ ਦਿਨ ਦੇ ਮੁਕਾਬਲੇ ਤਾਪਮਾਨ 0.2 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਰਿਹਾ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਦੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਿਆ ਜਾਵੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
NEXT STORY