ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 9 ਮਾਰਚ ਤੱਕ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਸੈਲਸੀਅਸ ਵਧਿਆ ਹੈ, ਜੋ ਹੁਣ ਆਮ ਨਾਲੋਂ 5.8 ਡਿਗਰੀ ਵੱਧ ਹੈ। ਫਿਰੋਜ਼ਪੁਰ 'ਚ ਸਭ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਦੌਰਾਨ ਗਰਮੀ ਸਾਫ਼ ਮਹਿਸੂਸ ਕੀਤੀ ਜਾ ਰਹੀ ਹੈ। ਬਠਿੰਡਾ ਅਤੇ ਫਿਰੋਜ਼ਪੁਰ ਵਿੱਚ ਘੱਟੋ-ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋਕਿ ਆਮ ਨਾਲੋਂ ਵੀ ਵੱਧ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਮੁਤਾਬਕ ਅਗਲੇ ਚਾਰ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 2 ਤੋਂ 3 ਡਿਗਰੀ ਦਾ ਵਾਧਾ ਹੋਣ ਦੀ ਉਮੀਦ ਹੈ। ਉਸ ਤੋਂ ਬਾਅਦ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ 4 ਮਾਰਚ ਨੂੰ ਮੋਹਾਲੀ, ਪਟਿਆਲਾ ਅਤੇ ਫਰੀਦਕੋਟ 'ਚ ਤੇਜ਼ ਹਵਾਵਾਂ ਚੱਲੀਆਂ, ਜਿਸ ਦੀ ਰਫ਼ਤਾਰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਸੀ। ਚੰਡੀਗੜ੍ਹ ਵਿੱਚ ਵੀ ਹਾਲਾਤ ਇਸੇ ਤਰ੍ਹਾਂ ਦੇ ਹੋਣਗੇ। ਇਥੇ ਘੱਟੋ-ਘੱਟ ਤਾਪਮਾਨ 13 ਤੋਂ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਸਮੇਂ ਮੌਸਮ ਵਿਭਾਗ ਵੱਲੋਂ ਇਸ ਵੇਲੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਪੱਛਮੀ ਗੜਬੜੀ ਦੇ ਕਾਰਨ 6 ਮਾਰਚ ਤੋਂ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਸ਼ ਹੋਣ ਦੀ ਉਮੀਦ ਹੈ ਪਰ ਇਸ ਦਾ ਸਿੱਧਾ ਅਸਰ ਪੰਜਾਬ 'ਤੇ ਨਹੀਂ ਪਵੇਗਾ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਜਥੇਬੰਦੀਆਂ ਨੇ ਸਜਾਇਆ ਮਹੱਲਾ
NEXT STORY