ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਲਗਾਤਾਰ ਵਾਧਾ ਹੋਣ ਲੱਗਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਤਾਪਮਾਨ 'ਚ ਮਾਮੂਲੀ ਵਾਧਾ ਵੇਖਿਆ ਗਿਆ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਵੀ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਵਧ ਸਕਦਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ 5 ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਹੋਰ ਵਾਧਾ ਦਰਜ ਕੀਤਾ ਜਾਵੇਗਾ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...
ਅਮ੍ਰਿਤਸਰ- ਇਥੇ ਅਸਮਾਨ ਸਾਫ਼ ਰਹੇਗਾ ਅਤੇ ਤਾਮਪਾਨ ਅੱਜ ਇਥੇ 13 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਹੈ।
ਜਾਲੰਧਰ - ਆਸਮਾਨ ਸਾਫ਼ ਰਹੇਗਾ। ਤਾਪਮਾਨ ਅੱਜ 12 ਤੋਂ 31 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅਗਲੇ ਦਿਨਾਂ ਵਿਚ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਲੁਧਿਆਣਾ- ਲੁਧਿਆਣਾ ਵਿਚ ਤਾਪਮਾਨ ਅੱਜ 13 ਤੋਂ 31 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਅਸਮਾਨ ਸਾਫ਼ ਰਹੇਗਾ ਅਤੇ ਕੜਾਕੇ ਦੀ ਧੁੱਪ ਪਵੇਗੀ।
ਪਟਿਆਲਾ- ਇਥੇ ਤਾਪਮਾਨ ਅੱਜ 15 ਤੋਂ 32 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਵਾਧਾ ਹੋਵੇਗਾ।
ਮੋਹਾਲੀ - ਮੋਹਾਲੀ ਵਿਚ ਤਾਪਮਾਨ ਅੱਜ 16 ਤੋਂ 31 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿਚ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਨਿਕਲੇਗੀ।
ਇਹ ਵੀ ਪੜ੍ਹੋ : ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਏ SSP ਨਾਨਕ ਸਿੰਘ, ਕੀਤੇ ਵੱਡੇ ਖ਼ੁਲਾਸੇ
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਨਾਲ ਗਰਮੀ ਦੀ ਲਹਿਰ ਤੇਜ਼ ਹੋ ਸਕਦੀ ਹੈ। ਹਾਲਾਂਕਿ ਰਾਤ ਨੂੰ ਤਾਪਮਾਨ ਠੰਡਾ ਰਹੇਗਾ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 10 ਤੋਂ 15 ਡਿਗਰੀ ਦਾ ਅੰਤਰ ਹੋ ਸਕਦਾ ਹੈ, ਜਿਸ ਕਾਰਨ ਦਿਨ ਵੇਲੇ ਗਰਮੀ ਮਹਿਸੂਸ ਹੋਵੇਗੀ, ਜਦਕਿ ਰਾਤਾਂ ਠੰਡੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਣ ਵਾਲੀ ਗੱਲ ! ਪਟਿਆਲਾ ਦੀ ਨੂੰਹ ਹਰਿਆਣਾ 'ਚ ਬਣੀ ਐਡੀਸ਼ਨਲ ਸੈਸ਼ਨ ਜੱਜ
NEXT STORY