ਚੰਡੀਗੜ੍ਹ: ਪੰਜਾਬ 'ਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਹਾਲਾਂਕਿ ਮੈਦਾਨੀ ਇਲਾਕਿਆਂ 'ਚ ਮੀਂਹ ਨਹੀਂ ਪਵੇਗਾ, ਪਰ ਪਹਾੜਾਂ 'ਤੇ ਹੋ ਰਹੀ ਤਾਜ਼ਾ ਬਰਫ਼ਬਾਰੀ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ। ਇਸਦੇ ਚੱਲਦਿਆਂ ਸੂਬੇ ਵਿੱਚ ਹਰ ਰੋਜ਼ ਤਾਪਮਾਨ ਵਿੱਚ 1-2 ਡਿਗਰੀ ਦੀ ਮਾਮੂਲੀ ਗਿਰਾਵਟ ਜਾਰੀ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ, ਸੂਬੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਅੰਤਰ ਦੇਖਿਆ ਜਾ ਰਿਹਾ ਹੈ। ਜਿੱਥੇ ਰਾਤਾਂ ਠੰਡੀਆਂ ਹੋ ਰਹੀਆਂ ਹਨ, ਉੱਥੇ ਹੀ ਦਿਨ ਵਿੱਚ ਹਲਕੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3 ਤੋਂ 4 ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਖੁਸ਼ਕ ਬਣਿਆ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈਣ 'ਤੇ ਹੀ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
ਮਾਨਸਾ ਸਭ ਤੋਂ ਗਰਮ, ਫਰੀਦਕੋਟ ਸਭ ਤੋਂ ਠੰਡਾ
ਤਾਪਮਾਨ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਮਾਨਸਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸਦੇ ਉਲਟ, ਫਰੀਦਕੋਟ ਵਿਚ ਰਾਤ ਦਾ ਪਾਰਾ 7 ਡਿਗਰੀ ਤੱਕ ਡਿੱਗ ਗਿਆ, ਜਿਸ ਨਾਲ ਬਹੁਤ ਠੰਡ ਮਹਿਸੂਸ ਕੀਤੀ ਗਈ। ਰਾਜਧਾਨੀ ਚੰਡੀਗੜ੍ਹ ਵਿਚ ਵੀ ਦਿਨ ਦਾ ਤਾਪਮਾਨ 27.4 ਡਿਗਰੀ ਅਤੇ ਰਾਤ ਦਾ 10.1 ਡਿਗਰੀ ਰਿਕਾਰਡ ਹੋਇਆ।
ਇਹ ਵੀ ਪੜ੍ਹੋ- ਪੰਜਾਬ: ਪਿਓ-ਧੀ ਦੀਆਂ ਸੜਕ 'ਤੇ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਕੈਨੇਡਾ ਵੱਲੋਂ ਵੀਜ਼ਾ ਨਿਯਮ ਸਖ਼ਤ ਕੀਤੇ ਜਾਣ ਕਾਰਨ ਪੰਜਾਬੀਆਂ ਦੀ ਵਧੀ ਚਿੰਤਾ, 10 ਲੱਖ ਅਰਜ਼ੀਆਂ ਅਟਕੀਆਂ
NEXT STORY