ਜਲੰਧਰ (ਪੁਨੀਤ)-ਪੰਜਾਬ ਵਿਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਅਗਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ 5 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 18 ਤੋਂ 22 ਮਈ ਤੱਕ ਲੂ ਦਾ ਕਹਿਰ ਵੇਖਣ ਨੂੰ ਮਿਲੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਕਹਿਰ ਵਰ੍ਹਾਉਣ ਵਾਲੀ ਗਰਮੀ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
ਅੱਜ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਜਿਵੇਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਵਿੱਚ ਹੀਟ ਵੇਵ ਦਾ ਅਸਰ ਵੇਖਣ ਨੂੰ ਮਿਲੇਗਾ, ਜਿਸ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਬਾਕੀ ਪੰਜਾਬ ਵਿੱਚ ਫਿਲਹਾਲ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ। 19 ਮਈ ਨੂੰ ਗਰਮੀ ਦਾ ਪ੍ਰਭਾਵ ਹੋਰ ਵਧੇਗਾ ਅਤੇ ਮਾਲਵਾ ਦੇ ਕਈ ਹੋਰ ਇਲਾਕੇ ਵੀ ਹੀਟ ਵੇਵ ਦੀ ਲਪੇਟ ਵਿੱਚ ਆ ਜਾਣਗੇ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 20, 21 ਅਤੇ 22 ਮਈ ਨੂੰ ਪੂਰੇ ਪੰਜਾਬ ਵਿੱਚ ਗਰਮੀ ਦਾ ਕਹਿਰ ਰਹੇਗਾ। ਇਨ੍ਹਾਂ ਤਿੰਨਾਂ ਦਿਨਾਂ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' (ਸੁਚੇਤ ਰਹਿਣ ਦੀ ਲੋੜ) ਜਾਰੀ ਕੀਤੀ ਗਈ ਹੈ।
ਇਥੇ ਦੱਸ ਦੇਈਏ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਨੂੰ ਛੂਹਣ ਵਾਲਾ ਹੈ, ਜਦਕਿ ਜਲੰਧਰ ਦਾ ਤਾਪਮਾਨ ਅਗਲੇ ਕੁਝ ਦਿਨਾਂ ਵਿਚ 42 ਡਿਗਰੀ ਤੋਂ ਉੱਪਰ ਜਾਂਦਾ ਹੋਇਆ ਵੇਖਣ ਨੂੰ ਮਿਲੇਗਾ। ਆਮ ਤੌਰ ’ਤੇ ਦੁਪਹਿਰ ਸਮੇਂ ਗਰਮੀ ਦਾ ਜ਼ੋਰ ਵੇਖਣ ਨੂੰ ਮਿਲਦਾ ਹੈ ਪਰ ਮੌਜੂਦਾ ਸਮੇਂ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ। ਸਵੇਰੇ 11 ਵਜੇ ਤੋਂ ਗਰਮੀ ਦਾ ਕਹਿਰ ਪੈਣਾ ਸ਼ੁਰੂ ਹੋ ਰਿਹਾ ਹੈ ਅਤੇ ਸ਼ਾਮ ਨੂੰ 5 ਵਜੇ ਤੋਂ ਬਾਅਦ ਤੱਕ ਗਰਮੀ ਦਾ ਸਿਤਮ ਰੁਕਣ ਦਾ ਨਾਂ ਨਹੀਂ ਲੈ ਰਿਹਾ। ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ, ਜਦਕਿ ਮਹਾਨਗਰ ਜਲੰਧਰ ਵਿਚ 40 ਡਿਗਰੀ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ। ਗਰਮੀ ਤੋਂ ਬਚਣ ਲਈ ਲੋਕ ਘਰਾਂ ਵਿਚ ਰਹਿਣ ’ਤੇ ਮਜਬੂਰ ਹੋ ਰਹੇ ਹਨ। ਇਸ ਕਾਰਨ ਸੜਕਾਂ ’ਤੇ ਕਰਫਿਊ ਵਰਗੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ। ਵਧ ਰਹੀ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਲਮ ਇਹ ਹੈ ਕਿ ਜਿੱਥੇ ਇਕ ਪਾਸੇ ਸੜਕਾਂ ਖਾਲੀ ਨਜ਼ਰ ਆ ਰਹੀਆਂ ਹਨ, ਉੱਥੇ ਹੀ ਮੁੱਖ ਬਾਜ਼ਾਰਾਂ ਵਿਚ ਵੀ ਚਹਿਲ-ਪਹਿਲ ਬੇਹੱਦ ਘੱਟ ਹੋ ਚੁੱਕੀ ਹੈ। ਗਰਮੀ ਦੇ ਵਿਚਕਾਰ ਲੋਕ ਕਿਤੇ ਵੀ ਜਾਣ ਦਾ ਪ੍ਰੋਗਰਾਮ ਨਹੀਂ ਬਣਾ ਪਾ ਰਹੇ, ਜਿਸ ਕਾਰਨ ਖ਼ਰੀਦਦਾਰੀ ਨਾਂਹ ਦੇ ਬਰਾਬਰ ਰਹਿ ਚੁੱਕੀ ਹੈ। ਐਤਵਾਰ ਨੂੰ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਰਿਕਾਰਡ ਹੋਇਆ, ਜੋ ਕਿ ਤੇਜ਼ੀ ਨਾਲ ਵਧ ਰਹੀ ਗਰਮੀ ਦੇ ਹਾਲਾਤ ਬਿਆਨ ਕਰ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਗਰਮੀ ਆਪਣਾ ਰੰਗ ਦਿਖਾ ਰਹੀ ਹੈ, ਉਸ ਤੋਂ ਅਜਿਹਾ ਜਾਪ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਉੱਪਰ ਜਾਵੇਗਾ, ਜਿਸ ਨਾਲ ਪ੍ਰੇਸ਼ਾਨੀ ਵਧੇਗੀ।
ਇਹ ਵੀ ਪੜ੍ਹੋ: ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ
ਸਿੱਧੀ ਧੁੱਪ ਤੋਂ ਕਰੋ ਬਚਾਅ, ਡੀਹਾਈਡ੍ਰੇਸ਼ਨ ਦਾ ਖ਼ਤਰਾ
ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੀ ਧੁੱਪ ਵਿਚ ਜਾਂਦੇ ਸਮੇਂ ਬਚਾਅ ਕਰਨਾ ਜ਼ਰੂਰੀ ਹੈ, ਨਹੀਂ ਤਾਂ ਵਿਅਕਤੀ ਬੀਮਾਰ ਹੋ ਸਕਦਾ ਹੈ। ਇਸ ਸਮੇਂ 40 ਡਿਗਰੀ ਤਾਪਮਾਨ ਚੱਲ ਰਿਹਾ ਹੈ ਅਤੇ ਅਜਿਹੇ ਵਿਚ ਧੁੱਪ ਵਿਚ ਜਾਣ ਨਾਲ ਚਮੜੀ ਨੂੰ ਸਿੱਧਾ ਨੁਕਸਾਨ ਪਹੁੰਚਦਾ ਹੈ। ਇਸੇ ਕੜੀ ਵਿਚ ਜੇਕਰ ਧੁੱਪ ਸਿੱਧੀ ਮੂੰਹ ’ਤੇ ਲੱਗਦੀ ਹੈ ਤਾਂ ਲੂ ਲੱਗਣ ਦਾ ਵੀ ਡਰ ਹੋ ਸਕਦਾ ਹੈ। ਇਸ ਲਈ ਬਾਹਰ ਨਿਕਲਣ ਤੋਂ ਪਹਿਲਾਂ ਆਪਣੇ ਮੂੰਹ ਅਤੇ ਸਿਰ ਨੂੰ ਚੰਗੀ ਤਰ੍ਹਾਂ ਕੱਪੜੇ ਨਾਲ ਢਕ ਲੈਣਾ ਚਾਹੀਦਾ ਹੈ, ਸਿਰ ’ਤੇ ਕੱਪੜਾ ਰੱਖੋ ਜਾਂ ਟੋਪੀ ਪਹਿਨੋ। ਉੱਥੇ ਹੀ ਦੋਪਹੀਆ ਵਾਹਨ ਚਾਲਕ ਹੈਲਮੇਟ ਦੀ ਵਰਤੋਂ ਕਰਕੇ ਧੁੱਪ ਤੋਂ ਬਚ ਸਕਦੇ ਹਨ। ਗਰਮੀ ਦੌਰਾਨ ਸਰੀਰ ਵਿਚ ਪਾਣੀ ਦੀ ਕਮੀ ਨਾਲ ਡੀਹਾਈਡ੍ਰੇਸ਼ਨ ਦਾ ਖ਼ਤਰਾ ਵਧ ਜਾਂਦਾ ਹੈ, ਇਸ ਲਈ ਬਾਹਰ ਨਿਕਲਣ ਸਮੇਂ ਆਪਣੇ ਨਾਲ ਪਾਣੀ ਦੀ ਬੋਤਲ ਜ਼ਰੂਰੀ ਰੱਖਣੀ ਚਾਹੀਦੀ ਹੈ ਅਤੇ ਬਾਹਰ ਨਿਕਲਣ ਤੋਂ ਪਹਿਲਾਂ ਵੱਧ ਮਾਤਰਾ ਵਿਚ ਪਾਣੀ ਪੀ ਕੇ ਨਿਕਲਣ ਨਾਲ ਲੂ ਦਾ ਖ਼ਤਰਾ ਘਟ ਜਾਂਦਾ ਹੈ। ਸਵਾਦ ਮੁਤਾਬਕ ਪਾਣੀ ਵਿਚ ਥੋੜ੍ਹਾ ਲੂਣ ਅਤੇ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
NEXT STORY