ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ। ਅੱਜ ਤੋਂ ਹੀ ਪੰਜਾਬ ਵਿਚ ਕਈ ਥਾਵਾਂ 'ਤੇ ਮੌਸਮ ਦਾ ਮਿਜਾਜ਼ ਬਦਲਿਆ ਰਿਹਾ। ਕਈ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋਈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਸਾਂਝੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ ਦੋ ਦਿਨ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਰਾਤ ਅਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਵੱਲੋਂ 14 ਤਾਰੀਖ਼ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਬਰਨਾਲਾ ਅਤੇ ਮਾਨਸਾ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਇਲਾਵਾ ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ ਵਿੱਚ ਮੌਸਮ ਸੁੱਕਾ ਬਣਿਆ ਰਹੇਗਾ। ਇਸੇ ਤਰ੍ਹਾਂ 15 ਨਵੰਬਰ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 16 ਤੋਂ ਬਾਅਦ ਪੰਜਾਬ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। 16,17 ਅਤੇ 18 ਨਵੰਬਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਸੁੱਕਾ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ: MP ਅੰਮ੍ਰਿਤਪਾਲ ਸਿੰਘ ਨਹੀਂ ਪੁੱਜ ਸਕੇ ਪੰਜਾਬ, ਦਾਦੀ ਦੇ ਅੰਤਿਮ ਸੰਸਕਾਰ ਦੀ ਵਧੀ ਤਾਰੀਖ਼

ਮੌਸਮ ਵਿਭਾਗ ਅਨੁਸਾਰ ਕਸ਼ਮੀਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ 'ਚ ਇਕ 'ਪੱਛਮੀ ਗੜਬੜੀ' ਸਰਗਰਮ ਹੈ। ਇਸ ਦੇ ਪ੍ਰਭਾਵ ਹੇਠ ਵਾਯੂਮੰਡਲ ਦੀ ਮੱਧ ਪਰਤ ਵਿੱਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਨਤੀਜੇ ਵਜੋਂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੂਰੇ ਖੇਤਰ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ: ਰਿਸ਼ਤੇ ਹੋਏ ਤਾਰ-ਤਾਰ! ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MP ਅੰਮ੍ਰਿਤਪਾਲ ਸਿੰਘ ਨਹੀਂ ਪੁੱਜ ਸਕੇ ਪੰਜਾਬ, ਦਾਦੀ ਦੇ ਅੰਤਿਮ ਸੰਸਕਾਰ ਦੀ ਵਧੀ ਤਾਰੀਖ਼
NEXT STORY