ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਭਲਕੇ ਤੋਂ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮਾਨਸੂਨ ਦੀ ਰਫ਼ਤਾਰ ਮੁੜ ਵਧਣ ਕਾਰਨ ਉੱਤਰੀ ਭਾਰਤ ਦੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ 26 ਜੂਨ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਪੰਜਾਬ ਅਤੇ ਚੰਡੀਗੜ੍ਹ 'ਤੇ ਸਰਗਰਮ ਪੱਛਮੀ ਗੜਬੜੀ ਅੱਜ ਤੋਂ ਹੋਰ ਤੇਜ਼ ਹੋਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਇਹ ਵੀ ਪੜ੍ਹੋ: ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 22 ਜੂਨ ਲਈ ਮੌਸਮ ਵਿਭਾਗ ਨੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਮੁਕਤਸਰ ਸਾਹਿਬ 'ਚ ਭਾਰੀ ਬਾਰਿਸ਼ ਅਤੇ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਥੇ 40-50 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਦੀ ਸੰਭਾਵਨਾ ਹੈ।

23 ਅਤੇ 24 ਜੂਨ ਨੂੰ ਇਹ ਚਿਤਾਵਨੀ ਸੂਬੇ ਦੇ ਉੱਤਰੀ ਅਤੇ ਕੇਂਦਰੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਆਦਿ 'ਚ ਵੀ ਪ੍ਰਭਾਵੀ ਰਹੇਗੀ। 25 ਜੂਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਦਾ ਘੇਰਾ ਹੋਰ ਵਧੇਗਾ ਅਤੇ 26 ਜੂਨ ਤੱਕ ਲਗਭਗ ਪੂਰੇ ਪੰਜਾਬ 'ਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ ਗਾਰਡ ਜਵਾਨ ਦੀ ਮੌਤ
23 ਤੇ 24 ਜੂਨ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ 23 ਅਤੇ 24 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਭਾਰੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਚਮਕਣ, ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਇਲਾਵਾ 25 ਅਤੇ 26 ਜੂਨ ਨੂੰ ਪੂਰੇ ਸੂਬੇ ਵਿਚ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: 20 ਰੁਪਏ ਦੇ ਕੇ ਰੋਲ਼ੀ ਕੁੜੀ ਦੀ ਪੱਤ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY