ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਤਬਦੀਲੀ ਵੇਖਣ ਨੂੰ ਮਿਲੀ ਹੈ। ਬੀਤੇ ਦਿਨ ਕਈ ਇਲਾਕਿਆਂ 'ਚ ਪਈ ਬਾਰਿਸ਼ ਅਤੇ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਈ ਹੈ। ਉਥੇ ਹੀ ਅਗਲੇ 5 ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਜਾਰੀ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਦੇ ਉੱਤਰ-ਪੂਰਬੀ ਜ਼ਿਲ੍ਹਿਆਂ 'ਚ ਅਗਲੇ ਪੰਜ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ 8 ਜੁਲਾਈ ਤੋਂ 12 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਵੀ ਜਤਾਈ ਗਈ ਹੈ। ਉਥੇ ਹੀ ਸੂਬੇ ਦੇ ਬਾਕੀ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਪਟਿਆਲਾ 'ਚ ਫਿਲਹਾਲ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਇਥੇ ਮੌਸਮ ਆਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ : ਢਿੱਲੋਂ
NEXT STORY