ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੇ ਦਿਨੀਂ ਪਈ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਤਾਪਮਾਨ ਵਿਚ ਗਿਰਾਵਟ ਵੀ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਮੌਸਮ ਸਬੰਧੀ ਅੱਜ ਤੋਂ ਲੈ ਕੇ 25 ਅਗਸਤ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਅਗਲੇ ਤਿੰਨ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਆਖਰੀ ਦੋ ਦਿਨਾਂ 'ਚ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਹੋ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ ਮਾਮਲਾ
ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਅਤੇ ਮੋਹਾਲੀ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਬਰਨਾਲਾ ਅਤੇ ਸੰਗਰੂਰ ਵਿੱਚ ਕੁਝ ਥਾਵਾਂ 'ਤੇ 50 ਫ਼ੀਸਦੀ ਤੱਕ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪੱਛਮੀ ਅਤੇ ਦੱਖਣੀ ਖੇਤਰ ਦੇ ਜ਼ਿਲ੍ਹੇ ਜਿਵੇਂ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਹਲਕੀ ਬਾਰਿਸ਼ ਦੀ ਸੰਭਾਵਨਾ ਰਹੇਗੀ।
22 ਅਗਸਤ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਇਸ ਦਿਨ ਮੀਂਹ ਦੀ ਸਰਗਰਮੀ ਵਧੇਗੀ। ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ 'ਚ ਵੀ ਮੀਂਹ ਦਾ ਪ੍ਰਭਾਵ ਵਧੇਗਾ ਅਤੇ ਇਥੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਾਂਗ ਕਈ ਥਾਵਾਂ 'ਤੇ 50 ਤੋਂ 75 ਫ਼ੀਸਦੀ ਬਾਰਿਸ਼ ਹੋਣ ਦਾ ਅੰਦਾਜ਼ਾ ਹੈ। ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਤਰਨ ਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪਵੇਗਾ, ਜਦਕਿ ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇਕੱਲੀਆਂ-ਦੁਕੱਲੀਆਂ ਥਾਵਾਂ 'ਤੇ ਹੀ ਬਾਰਿਸ਼ ਦੇ ਆਸਾਰ ਹਨ।

ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 23 ਅਗਸਤ ਨੂੰ ਪਠਾਨਕੋਟ ਵਿੱਚ ਮੌਸਮ ਦੀ ਸਭ ਤੋਂ ਵੱਧ ਸਰਗਰਮੀ ਵੇਖਣ ਨੂੰ ਮਿਲੇਗੀ, ਜਿੱਥੇ ਬਹੁਤੀਆਂ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਬਾਕੀ ਬਹੁਤੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਜਾਂ ਇਕੱਲੀਆਂ-ਦੁਕੱਲੀਆਂ ਥਾਵਾਂ 'ਤੇ ਮੀਂਹ ਪਵੇਗਾ।
ਇਹ ਵੀ ਪੜ੍ਹੋ: ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ ਮੌਤ
24 ਅਗਸਤ ਨੂੰ ਪੰਜਾਬ ਦੇ ਮੌਸਮ 'ਚ ਤੇਜ਼ੀ ਨਾਲ ਬਦਲਾਅ ਆਵੇਗਾ ਅਤੇ ਸੂਬੇ ਦੇ ਬਹੁਤੇ ਹਿੱਸੇ ਪੂਰੀ ਤਰ੍ਹਾਂ ਖ਼ੁਸ਼ਕ ਹੋ ਜਾਣਗੇ। ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਗਾ, ਕਪੂਰਥਲਾ ਅਤੇ ਪੂਰੇ ਦੱਖਣ-ਪੱਛਮੀ ਪੰਜਾਬ 'ਚ ਮੌਸਮ ਖ਼ੁਸ਼ਕ ਰਹੇਗਾ। ਸਿਰਫ਼ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਠਾਨਕੋਟ ਅਤੇ ਗੁਰਦਾਸਪੁਰ 'ਚ ਇਕੱਲੀਆਂ-ਦੁਕੱਲੀਆਂ ਥਾਵਾਂ 'ਤੇ ਹੀ ਹਲਕੀ ਬਾਰਿਸ਼ ਦੀ ਉਮੀਦ ਹੈ। 25 ਅਗਸਤ ਨੂੰ ਵੀ ਪੰਜਾਬ ਵਿਚ ਮੌਸਮ ਖ਼ੁਸ਼ਕ ਰਰਹੇਗਾ, ਜਿਸ ਕਾਰਨ ਤਾਪਮਾਨ ਵਿਚ ਵਾਧਾ ਹੋ ਸਕੇਗਾ। ਸਿਰਫ਼ ਉੱਤਰੀ ਅਤੇ ਪੂਰਬੀ ਪੱਟੀ ਦੇ 7 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਹੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਰਹੇਗੀ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
NEXT STORY