ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਵਿਭਾਗ ਮੁਤਾਬਕ ਅਗਲੇ ਦੋ ਦਿਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਚੰਗਾ ਮੀਂਹ ਪਵੇਗਾ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਪਰ ਹੇਠਲੇ ਇਲਾਕਿਆਂ 'ਚ ਪਾਣੀ ਭਰਨ ਦਾ ਖ਼ਤਰਾ ਵੀ ਬਣਿਆ ਰਹੇਗਾ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 5 ਦਿਨਾਂ ਦਾ ਅਲਰਟ ਜਾਰੀ ਕੀਤਾ ਹੈ, ਜਿਸ 'ਚ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 16 ਅਤੇ 17 ਸਤੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 18 ਅਤੇ 19 ਸਤੰਬਰ ਨੂੰ ਮੌਸਮ 'ਚ ਬਦਲਾਅ ਆਵੇਗਾ। ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਵਿਚਕਾਰਲੇ ਪੰਜਾਬ 'ਚ ਮੌਸਮ ਜ਼ਿਆਦਾਤਰ ਖ਼ੁਸ਼ਕ ਰਹੇਗਾ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਫਾਜ਼ਿਲਕਾ ਵਿਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
20 ਸਤੰਬਰ ਤੋਂ ਪੂਰੇ ਪੰਜਾਬ 'ਚ ਮੌਸਮ ਸਾਫ਼ ਅਤੇ ਖ਼ੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਨੇ ਕਿਤੇ ਵੀ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਭਾਰੀ ਬਾਰਿਸ਼ ਦੌਰਾਨ ਹੇਠਲੇ ਖੇਤਰਾਂ 'ਚ ਪਾਣੀ ਭਰਨ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
NEXT STORY