ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਰਾਤ ਦਾ ਤਾਪਮਾਨ ਘਟਦਾ ਰਹਿ ਸਕਦਾ ਹੈ। ਮੌਸਮ ਵਿਗਿਆਨ ਚੰਡੀਗੜ੍ਹ 10 ਤਾਰੀਖ਼ ਤੋਂ ਬਾਅਦ ਮੌਸਮ ਵਿਚ ਤਬਦੀਲੀ ਆਵੇਗੀ ਅਤੇ 10 ਤਾਰੀਖ਼ ਮਗਰੋਂ ਪੰਜਾਬ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
10 ਨਵੰਬਰ ਦੇ ਆਸ-ਪਾਸ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਅਨੁਸਾਰ ਇਸ ਸਮੇਂ ਇਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਵੱਲ ਵਧ ਰਹੀ ਹੈ, ਜਦਕਿ 10 ਨਵੰਬਰ ਦੇ ਆਸ-ਪਾਸ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਕਿੰਨਾ ਅਸਰ ਪਵੇਗਾ, ਇਹ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਭਵਿੱਖਬਾਣੀ ਤੋਂ ਹੀ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋ: PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ ਢਿੱਲੋਂ
ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਤਾਪਮਾਨ ਦੀ ਤਾਂ ਮੌਸਮ ਵਿਗਿਆਨ ਚੰਡੀਗੜ੍ਹ ਮੁਤਾਬਕ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ ਵੱਧ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਅਤੇ ਚੰਡੀਗੜ੍ਹ 'ਚ 32.4 ਡਿਗਰੀ ਦਰਜ ਕੀਤਾ ਗਿਆ। ਇਸ ਸਮੇਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ 'ਚ ਕਿਤੇ ਵੀ ਮੀਂਹ ਨਹੀਂ ਪਿਆ।
ਸਵੇਰੇ ਅਤੇ ਰਾਤ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦੁਪਹਿਰ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਜਾ ਰਿਹਾ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਲਗਭਗ 27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਸੀ। ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਅੰਤਰ ਦੇ ਕਾਰਨ ਲੋਕ ਦੋਹਰੇ ਮਾਹੌਲ ਦਾ ਅਨੁਭਵ ਕਰ ਰਹੇ ਹਨ। ਉਥੇ ਹੀ ਪ੍ਰਦੂਸ਼ਣ ਦੀ ਗੱਲ ਕੀਤੀ ਜਾਵੇ ਤਾਂ ਦੀਵਾਲੀ ਮਗਰੋਂ ਨਵੰਬਰ ਦੇ ਸ਼ੁਰੂਆਤੀ ਦਿਨਾਂ 'ਚ ਪ੍ਰਦੂਸ਼ਣ ਦੇ ਪੱਧਰ 'ਚ ਲਗਾਤਾਰ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ ਦਿੱਤੇ ਸੰਕੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਿਤ
NEXT STORY