ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 5 ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਅਪਡੇਟ ਮੁਤਾਬਕ ਅਗਲੇ ਦੋ ਦਿਨਾਂ ਤੱਕ ਸੂਬੇ 'ਚ ਮੌਸਮ ਸਾਫ਼ ਰਹੇਗਾ, ਜਦਕਿ 25 ਸਤੰਬਰ ਤੋਂ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਅਤੇ ਉੱਤਰੀ ਜ਼ਿਲ੍ਹਿਆਂ 'ਚ ਬਾਰਿਸ਼ ਦੀ ਗਤੀਵਿਧੀ ਵੇਖਣ ਨੂੰ ਮਿਲ ਸਕਦੀ ਹੈ।

23 ਅਤੇ 24 ਸਤੰਬਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਮੁਕੰਮਲ ਤੌਰ 'ਤੇ ਖ਼ੁਸ਼ਕ ਰਹੇਗਾ। 25 ਤਾਰੀਖ਼ ਤੋਂ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹੇਗਾ। 26 ਸਤੰਬਰ ਨੂੰ ਮੀਂਹ ਦਾ ਘੇਰਾ ਵਧੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਤਰਨਤਾਰਨ, ਕਪੂਰਥਲਾ, ਜਲੰਧਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ 'ਚ ਕੁਝ ਥਾਵਾਂ 'ਤੇ 50 ਫ਼ੀਸਦੀ ਬਾਰਿਸ਼ ਹੋਣ ਦੀ ਉਮੀਦ ਹੈ। ਇਸੇ ਤਰ੍ਹਾਂ 27 ਤਾਰੀਖ਼ ਨੂੰ ਵੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
ਮਾਲਵਾ ਦੇ ਜ਼ਿਆਦਾਤਰ ਜ਼ਿਲ੍ਹੇ ਰਹਿਣਗੇ ਸੁੱਕੇ
ਦੱਖਣੀ ਅਤੇ ਪੱਛਮੀ ਮਾਲਵਾ ਪੱਟੀ ਦੇ ਜ਼ਿਲ੍ਹੇ ਜਿਵੇਂ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ 23 ਸਤੰਬਰ ਤੋਂ 27 ਸਤੰਬਰ ਤੱਕ ਅਗਲੇ 5 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ ਨੇ ਕੀਤਾ ਵੱਡਾ ਐਲਾਨ
NEXT STORY