ਲੁਧਿਆਣਾ ( ਡੇਵਿਨ) : ਪੰਜਾਬ 'ਚ ਅਚਾਨਕ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਮੌਜੂਦਾ ਹਾਲਾਤ 'ਚ ਜੇਕਰ ਪੰਜਾਬ ਦੇ ਵਧਦੇ ਤਾਪਮਾਨ 'ਤੇ ਨਜ਼ਰ ਮਾਰੀਏ ਤਾਂ ਇਹ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ 16 ਤੋਂ 17 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਟੈਕਸ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ , ਵਿੱਤ ਮੰਤਰੀ ਚੀਮਾ ਵੱਲੋਂ ਵਿਸ਼ਲੇਸ਼ਣਾਤਮਕ ਪੋਰਟਲ ਜਾਰੀ
ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਵਾਢੀ ਦਾ ਇਹ ਸਹੀ ਸਮਾਂ ਹੈ। ਕਿਸਾਨ ਇਨ੍ਹਾਂ ਨੂੰ ਕੱਟ ਕੇ ਆਪਣੀ ਫ਼ਸਲ ਦੀ ਸੰਭਾਲ ਕਰ ਸਕਦੇ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ 'ਚ ਗਰਮੀ ਆਪਣਾ ਰੰਗ ਦਿਖਾ ਸਕਦੀ ਹੈ।
BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ
NEXT STORY