ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਹਿੱਸਿਆਂ (ਸਰਹੱਦੀ ਇਲਾਕਿਆਂ) ਵਿਚ ਲਗਾਤਾਰ ਚਾਰ ਦਿਨ ਮੀਂਹ ਭੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਸਾਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਵੀ ਹਿੱਸੇ ਵਿਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਚੌਕਸ ਕੀਤਾ। ਉਨ੍ਹਾਂ ਆਖਿਆ ਹੈ ਕਿ 5000 ਕਿਊਸਿਕ ਪਾਣੀ ਭਾਖੜਾ ਡੈਮ ਤੋਂ ਛੱਡਿਆ ਜਾ ਰਿਹਾ ਹੈ ਕਿਉਂਕਿ 12,13,14 ਤੇ 15 ਸਤੰਬਰ ਨੂੰ ਮੌਸਮ ਵਿਭਾਗ ਵੱਲੋਂ ਮੀਂਹ ਦੀ ਚਿਤਾਵਨੀ ਆਈ ਹੈ। ਉਨ੍ਹਾਂ ਆਖਿਆ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਸਾਨੂੰ ਅਗਲੇ 3-4 ਦਿਨ ਮੁੜ ਅਲਰਟ ਰਹਿਣਾ ਪਵੇਗਾ। ਦੱਸ ਦਈਏ ਕਿ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹਾਂ ਪਿੱਛੋਂ ਪੰਜਾਬ 'ਚ ਫੈਲਣ ਲੱਗੀ ਇਹ ਭਿਆਨਕ ਬਿਮਾਰੀ! ਹੋ ਜਾਓ ਅਲਰਟ
NEXT STORY