ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਤੇ ਧੁੰਦ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਪੰਜਾਬ ਵਿੱਚ ਓਰੇਂਜ ਅਲਰਟ ਅਤੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਕੀਤੀ ਹੈ। ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ 10 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਉਥੇ ਹੀ ਜੇਕਰ ਗੱਲ ਕੀਤੀ ਜਾਵੇ ਵਿਜ਼ੀਬਿਲਟੀ ਦੀ ਤਾਂ ਵਿਜ਼ੀਬਿਲਟੀ ਕਾਰਾਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਮੀਟਰ ਦਰਜ ਕੀਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਕੁਝ ਵੀ ਵੇਖਣਾ ਲਗਭਗ ਅਸੰਭਵ ਸੀ। ਇਸੇ ਤਰ੍ਹਾਂ ਫਰੀਦਕੋਟ ਵਿੱਚ ਵਿਜ਼ੀਬਿਲਟੀ ਸਿਰਫ਼ 30 ਮੀਟਰ ਰਹੀ। ਤਾਪਮਾਨ ਦੀ ਗੱਲ ਕਰੀਏ ਤਾਂ ਫਰੀਦਕੋਟ 5.4 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ 5.5 ਤੋਂ 10 ਡਿਗਰੀ ਦੇ ਵਿਚਕਾਰ ਚੱਲ ਰਿਹਾ ਹੈ, ਜਦਕਿ ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਘੱਟ (11 ਡਿਗਰੀ) ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ਬਣੇ ਸੀ-ਫੂਡ ਹੱਬ! ਉੱਤਰੀ ਭਾਰਤ 'ਚ ਰੰਗ ਲਿਆ ਰਹੀ ਖਾਰੀ ਕ੍ਰਾਂਤੀ

ਪ੍ਰਭਾਵਿਤ ਜ਼ਿਲ੍ਹੇ ਅਤੇ ਮੌਸਮ ਦੀ ਭਵਿੱਖਬਾਣੀ
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਭਾਰੀ ਸੰਘਣੀ ਧੁੰਦ ਰਹੇਗੀ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਉਥੇ ਹੀ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਦੀ ਹੋਰ ਗਿਰਾਵਟ ਆ ਸਕਦੀ ਹੈ, ਜਿਸ ਨਾਲ ਰਾਤ ਦੀ ਠੰਡ ਹੋਰ ਵਧੇਗੀ।
ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਠੰਡ ਵਧਣ ਦਾ ਕਾਰਨ ਮੌਸਮ ਮਾਹਿਰਾਂ ਅਨੁਸਾਰ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਵਿੱਚ ਤਾਪਮਾਨ ਡਿੱਗ ਰਿਹਾ ਹੈ। ਹਾਲਾਂਕਿ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ ਪਰ ਇਹ ਕਾਫ਼ੀ ਉਚਾਈ 'ਤੇ ਹੋਣ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ 9 ਜਨਵਰੀ ਤੱਕ ਖ਼ੁਸ਼ਕ ਬਣਿਆ ਰਹੇਗਾ। ਰਾਹਤ ਦੀ ਗੱਲ ਇਹ ਹੈ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਚੱਲ ਰਹੀਆਂ ਹਵਾਵਾਂ ਕਾਰਨ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਉਥੇ ਹੀ ਵਾਹਨ ਚਾਲਕਾਂ ਨੂੰ ਵੀ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕੈਮਿਸਟ ਦੀ ਦੁਕਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਸ਼ਮਸ਼ਾਨ ਘਾਟ 'ਚੋਂ ਗਾਇਬ ਹੋ ਗਈਆਂ ਅਸਥੀਆਂ, ਪਰਿਵਾਰਾਂ 'ਚ ਰੋਸ, ਤਾਂਤਰਿਕਾਂ ਦਾ ਹੱਥ ਹੋਣ ਦਾ ਖਦਸ਼ਾ
NEXT STORY