ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਫਰਵਰੀ ਤੱਕ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਚ ਬਦਲਾਅ 31 ਤਾਰੀਖ਼ ਨੂੰ ਆਵੇਗਾ। 31 ਅਤੇ 1 ਫਰਵਰੀ ਨੂੰ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। 1 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਦਿਨ ਇਹ ਰਸਤੇ ਰਹਿਣਗੇ ਬੰਦ! ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਇਸ ਦਿਨ ਬਾਰਿਸ਼ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਠੰਡੀਆਂ ਹਵਾਵਾਂ ਚੱਲਣ ਸਮੇਤ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਵੀ ਕੁਝ ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਹੈ।

1 ਫਰਵਰੀ ਨੂੰ ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਤਰਨ ਤਾਰਨ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਰੂਪਨਗਰ ਵਿਚ ਬੱਦਲ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗੀ। 31 ਜਨਵਰੀ, 2 ਫਰਵਰੀ ਅਤੇ 3 ਫਰਵਰੀ ਲਈ ਫਿਲਹਾਲ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਾਂਗਰਸੀ ਨੇਤਾ ਦਾ ਦਿਹਾਂਤ! Fitness ਵਜੋਂ ਸਨ ਮਸ਼ਹੂਰ, MP ਚੰਨੀ ਦੇ ਸਨ ਕਰੀਬੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਠੱਗ ਬਾਬਾ ਲੱਖਾਂ ਦੀ ਠੱਗੀ ਮਾਰ ਚਕਮਾਂ ਦੇ ਕੇ ਹੋਇਆ ਰਫੂਚੱਕਰ
NEXT STORY