ਟਾਂਡਾ ਉੜਮੁੜ (ਪਰਮਜੀਤ ਮੋਮੀ)- ਜੂਨ ਮਹੀਨੇ ਦੇ ਸ਼ੁਰੂਆਤੀ ਦੌਰ ’ਚ ਪੈ ਰਹੀ ਅੱਤ ਦੀ ਤਪਸ਼ ਭਰੀ ਗਰਮੀ ਤੋਂ ਲੋਕਾਂ ਨੂੰ ਦੁਪਹਿਰ ਬਾਅਦ ਆਈ ਤੇਜ਼ ਹਨ੍ਹੇਰੀ ਅਤੇ ਮੀਂਹ ਦੇ ਕਾਰਨ ਰਾਹਤ ਮਿਲੀ। ਪੰਜਾਬ ਵਿਚ ਮੌਸਮ ਬਦਲਣ ਨਾਲ ਜਲੰਧਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਤੇਜ਼ ਹਨ੍ਹੇਰੀ-ਤੂਫ਼ਾਨ ਆਇਆ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋਈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

ਦੱਸਣਯੋਗ ਹੈ ਕਿ ਪਹਿਲਾਂ ਮਈ ਅਤੇ ਹੁਣ ਜੂਨ ’ਚ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਤਪਸ਼ ਭਰੀ ਗਰਮੀ ਲੋਕਾਂ ਨੂੰ ਬਰਦਾਸ਼ਤ ਕਰਨੀ ਪੈ ਰਹੀ ਸੀ ਕਿ ਅਚਾਨਕ ਹੀ ਕਰੀਬ 5 ਵਜੇ ਆਈ ਤੇਜ਼ ਹਨ੍ਹੇਰੀ ਤੋਂ ਬਾਅਦ ਪਏ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ। ਹਾਲਾਂਕਿ ਇਸ ਬਾਰੇ ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਸੀ ਕਿ ਤੇਜ਼ ਹਨ੍ਹੇਰੀ ਦੇ ਨਾਲ ਬਾਰਿਸ਼ ਪਵੇਗੀ।

ਉਧਰ ਦੂਜੇ ਪਾਸੇ ਬੇਸ਼ੱਕ ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀ ਪ੍ਰਮੁੱਖ ਝੋਨੇ ਦੀ ਫ਼ਸਲ ਲਾਉਣ ਲਈ 1 ਜੂਨ ਮਿਥੀ ਗਈ ਸੀ ਪਰ ਕਿਸਾਨਾਂ ਵੱਲੋਂ ਅਜੇ ਤੱਕ ਝੋਨਾ ਲਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਤੋਂ ਹੀ ਝੋਨਾ ਲਗਾਇਆ ਜਾਵੇਗਾ ਤਾਂ ਉਨ੍ਹਾਂ ਦਾ ਪਾਣੀ ਅਤੇ ਹੋਰ ਚੀਜ਼ਾਂ 'ਤੇ ਵੱਧ ਖ਼ਰਚਾ ਹੋਵੇਗਾ। ਮੌਸਮ ਵਿਭਾਗ ਨੇ ਇਕ ਦੋ ਦਿਨਾਂ ਤੱਕ ਇਸੇ ਤਰ੍ਹਾਂ ਹੀ ਮੌਸਮ ਠੰਢਾ ਰਹਿਣ ਦਾ ਅਨੁਮਾਨ ਲਗਾਇਆ ਹੈ ਅਤੇ ਇਸ ਦੇ ਚਲਦਿਆਂ ਪੰਜਾਬ ਪਾਵਰ ਕਾਰਪੋਰੇਸ਼ਨ ਨੂੰ ਵੀ ਵੱਡੀ ਰਾਹਤ ਮਿਲੀ ਹੈ ਕਿਉਂਕਿ ਤਾਪਮਾਨ ’ਚ ਲਗਾਤਾਰ ਵਾਧਾ ਹੋਣ ਕਾਰਨ ਬਿਜਲੀ ਦੀ ਮੰਗ ’ਚ ਵੀ ਭਾਰੀ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
NEXT STORY