ਜਲੰਧਰ (ਵੈੱਬ ਡੈਸਕ)- ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਪੰਜਾਬ ਵਿਚ ਲਗਾਤਾਰ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 6 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ ਦਿੱਤੀ ਹੈ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਗੜੇਮਾਰੀ ਵੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ
2 ਅਪ੍ਰੈਲ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਬਹੁਤੇ ਹਿੱਸੇ ਖ਼ੁਸ਼ਕ ਰਹਿਣਗੇ ਪਰ ਉੱਤਰੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 3 ਅਪ੍ਰੈਲ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਮੌਸਮ ਵਿਭਾਗ ਨੇ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। 4 ਅਪ੍ਰੈਲ ਨੂੰ ਵੀ ਮੀਂਹ ਦਾ ਪ੍ਰਭਾਵ ਸਭ ਤੋਂ ਵੱਧ ਵੇਖਣ ਨੂੰ ਮਿਲ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 5 ਅਪ੍ਰੈਲ ਤੋਂ ਮੌਸਮ 'ਚ ਸੁਧਾਰ ਵੇਖਣ ਨੂੰ ਮਿਲੇਗਾ। ਜ਼ਿਆਦਾਤਰ ਜ਼ਿਲ੍ਹੇ ਖ਼ੁਸ਼ਕ ਰਹਿਣਗੇ, ਹਾਲਾਂਕਿ ਉੱਤਰੀ ਸਰਹੱਦੀ ਜ਼ਿਲ੍ਹਿਆਂ ਅਤੇ ਦੱਖਣ-ਪੱਛਮੀ ਪੰਜਾਬ (ਫਾਜ਼ਿਲਕਾ, ਮੁਕਤਸਰ) ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉਥੇ ਹੀ 6 ਅਪ੍ਰੈਲ ਲਈ ਵੀ ਖ਼ੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ।ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਕੋਈ ਚਿਤਾਵਨੀ ਨਹੀਂ ਦਿੱਤੀ ਹੈ।
ਇਹ ਵੀ ਪੜ੍ਹੋ: Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ ਨੇ ਖੋਲ੍ਹੇ ਵੱਡੇ ਰਾਜ਼

ਕਿਸਾਨਾਂ ਅਤੇ ਆਮ ਲੋਕਾਂ ਲਈ ਸਲਾਹ
ਮੌਸਮ ਵਿਭਾਗ ਦੀ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦੇ ਹੋਏ ਖ਼ਾਸ ਕਰਕੇ ਉੱਤਰੀ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਿਸਾਨਾਂ ਨੂੰ ਆਪਣੀ ਵਾਢੀ ਜਾਂ ਫਸਲਾਂ ਦੇ ਪ੍ਰਬੰਧਨ ਲਈ ਇਸ ਮੌਸਮ ਦੀ ਤਬਦੀਲੀ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਰਹੇਗਾ ਜਾਰੀ
3 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਤਰਨਤਾਰਨ 'ਚ ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਓਰੇਂਜ ਅਲਰਟ ਜਦਕਿ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਰਹੇਗਾ ਜਦਕਿ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਵਿਚ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ ਜਾਰੀ, ਜੇ ਕੀਤਾ ਇਹ ਕੰਮ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
NEXT STORY