ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ ਅਗਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਲਈ ਵਿਭਾਗ ਨੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
ਇਸ ਦੌਰਾਨ ਪੰਜਾਬ ਵਿਚ ਭਾਰੀ ਮੀਂਹ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤਰਨਤਾਰਨ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਮਾਨਸਾ, ਬਠਿੰਡਾ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ 27 ਮਾਰਚ ਲਈ ਕੀਤੀ ਗਈ ਭਵਿੱਖਬਾਣੀ ਵਿਚ ਸ਼ੁੱਕਰਵਾਰ ਨੂੰ ਪੂਰੇ ਪੰਜਾਬ 'ਚ ਕਿਸੇ ਵੀ ਤਰ੍ਹਾਂ ਦੀ ਮੌਸਮੀ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ 28 ਮਾਰਚ ਸ਼ਨੀਵਾਰ ਨੂੰ ਇਕ ਵਾਰ ਫਿਰ ਪੰਜਾਬ ਵਿਚ ਮੌਸਮ ਖ਼ਰਾਬ ਰਹਿਣ ਦੇ ਆਸਾਰ ਹਨ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਵਿੱਚ ਮੌਸਮ ਖ਼ਰਾਬ ਹੋਣ ਦੇ ਆਸਾਰ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
29 ਮਾਰਚ ਨੂੰ ਪੂਰੇ ਪੰਜਾਬ ਵਿਚ ਯੈਲੋ ਅਲਰਟ ਰਹੇਗੀ। ਮੌਸਮ ਵਿਭਾਗ ਅਨੁਸਾਰ ਇਸ ਦਿਨ ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ ਅਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪਵੇਗਾ।
ਇਹ ਵੀ ਪੜ੍ਹੋ: ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ ਵਿਖਾਈ ਸਖ਼ਤੀ, ਸੁਣਾਇਆ ਵੱਡਾ ਫ਼ੈਸਲਾ
ਇਸੇ ਤਰ੍ਹਾਂ 30 ਮਾਰਚ ਸੋਮਵਾਰ ਨੂੰ ਮੌਸਮ ਦੀ ਮਾਰ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਤਲਾ, ਤਰਨਤਾਰਨ,ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਜਲੰਧਰ, ਲੁਧਿਆਣਾ, ਰੂਪਨਗਰ ਵਿੱਚ ਜਾਰੀ ਰਹੇਗੀ, ਜਦਕਿ ਪੱਛਮੀ ਪੰਜਾਬ ਵਿੱਚ ਰਾਹਤ ਮਿਲਣ ਦੀ ਉਮੀਦ ਹੈ। ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੀਆਂ ਇਨ੍ਹਾਂ ਤਬਦੀਲੀਆਂ ਪ੍ਰਤੀ ਸੁਚੇਤ ਅਤੇ ਤਿਆਰ ਰਹਿਣ, ਖ਼ਾਸ ਕਰਕੇ ਜਦੋਂ ਤੇਜ਼ ਹਵਾਵਾਂ ਚੱਲ ਰਹੀਆਂ ਹੋਣ। ਖੇਤੀਬਾੜੀ ਅਤੇ ਹੋਰ ਬਾਹਰੀ ਕੰਮਾਂ ਨੂੰ ਮੌਸਮ ਦੇ ਇਸ ਅਨੁਮਾਨ ਅਨੁਸਾਰ ਹੀ ਤਹਿ ਕਰਨ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁ.ਨਾਨਕਸਰ 13 ਮੰਜ਼ਿਲਾਂ ਝੋਰੜਾਂ ਤੋਂ ਸਜਾਇਆ ਮਹਾਨ ਨਗਰ ਕੀਰਤਨ, CM ਸੈਣੀ ਹੋਏ ਨਤਮਤਸਕ
NEXT STORY