ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਆਇਆ ਹੈ। ਅੱਜ ਵੀ ਕਈ ਇਲਾਕਿਆਂ ਵਿਚ ਸ਼ਾਮ ਵੇਲੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ। ਕਈ ਇਲਾਕਿਆਂ ਵਿਚ ਕਾਲੇ ਬੱਦਲ ਛਾਏ ਹੋਏ ਹਨ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰਤ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 13 ਮਈ ਤੋਂ 17 ਮਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਦੀ ਭਵਿੱਖਬਾਣੀ ਅਤੇ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਅਤੇ ਆਉਣ ਵਾਲੇ ਦਿਨਾਂ ਵਿੱਚ 'ਲੂ' (Heat Wave) ਚੱਲਣ ਦੀ ਵੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਲਈ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਨਵਾਂਸ਼ਹਿਰ, ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਾਰਿਸ਼ ਵੀ ਹੋਵੇਗੀ। ਉਥੇ ਹੀ 14 ਮਈ ਨੂੰ ਵੀ ਤੇਜ਼ ਹਵਾਵਾਂ ਅਤੇ ਗਰਜ-ਚਮਕ ਦਾ ਅਸਰ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਖ਼ਾਸ ਕਰਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਮੌਸਮ ਖ਼ਰਾਬ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਅਤੇ 16 ਮਈ ਲਈ ਪੂਰੇ ਪੰਜਾਬ ਵਿੱਚ ਮੌਸਮ ਸਬੰਧੀ ਕੋਈ ਖ਼ਾਸ ਚਿਤਾਵਨੀ ਜਾਰੀ ਨਹੀਂ ਕੀਤੀ ਹੈ ਅਤੇ ਮੌਸਮ ਦੇ ਸਥਿਰ ਰਹਿਣ ਦੀ ਉਮੀਦ ਹੈ। 17 ਮਈ ਐਤਵਾਰ ਨੂੰ ਸੂਬੇ ਵਿੱਚ ਗਰਮੀ ਦਾ ਕਹਿਰ ਵਧਣ ਦੀ ਸੰਭਾਵਨਾ ਹੈ। ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ 'ਲੂ' (Heat Wave) ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਦੀਆਂ ਤਾਜ਼ਾ ਅਪਡੇਟਾਂ ਲਈ ਸੁਚੇਤ ਰਹਿਣ ਅਤੇ ਚਿਤਾਵਨੀ ਵਾਲੇ ਦਿਨਾਂ 'ਚ ਲੋੜੀਂਦੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
NEXT STORY