ਜਲੰਧਰ (ਵੈੱਬ ਡੈਸਕ)- ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਪ੍ਰੀ-ਮਾਨਸੂਨ ਦੀ ਰਾਹਤ ਨਾਲ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਅਤੇ ਪਹਾੜਾਂ ’ਤੇ ਸਰਗਰਮ ਪੱਛਮੀ ਗੜਬੜ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਨਾਲ ਪੰਜਾਬ ਦੀਆਂ ਹਵਾਵਾਂ ਵਿਚ ਵੀ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਆਉਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 5 ਜੂਨ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਲਈ ਆਗਾਮੀ ਤਿੰਨ ਦਿਨਾਂ ਤੱਕ 'ਯੈਲੋ ਅਲਰਟ' ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 1 ਜੂਨ ਅਤੇ 2 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਚਿਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ

3 ਜੂਨ ਤੋਂ ਸੂਬੇ ਦੇ ਕਈ ਹਿੱਸਿਆਂ 'ਚ ਮੌਸਮ ਵਿਗੜਨ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ, ਜਿੱਥੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੇ ਨਾਲ ਬਿਜਲੀ ਪੈਣ ਦੀ ਸੰਭਾਵਨਾ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਉਥੇ ਹੀ 4 ਜੂਨ ਵੀ ਮੌਸਮ ਵਿਭਾਗ ਨੇ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਪੂਰੇ ਸੂਬੇ ਵਿਚ ਭਾਰੀ ਬਾਰਿਸ਼ ਅਤੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
5 ਜੂਨ ਨੂੰ ਮੌਸਮ ਵਿੱਚ ਕੁਝ ਸੁਧਾਰ ਹੋਣ ਦੀ ਉਮੀਦ ਹੈ ਪਰ ਕੁਝ ਇਲਾਕਿਆਂ ਵਿੱਚ ਅਜੇ ਵੀ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਨਿਸ਼ਾਨਦੇਹੀ ਕੀਤੇ ਗਏ ਦਿਨਾਂ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਸਮੇਂ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ। ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਬਣਿਆ ਹੋਇਆ ਹੈ। ਹਾਲਾਂਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 4.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਪਰ ਇਹ ਅਜੇ ਵੀ ਆਮ ਨਾਲੋਂ 7.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ। ਉੱਥੇ ਹੀ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਪਿਛਲੇ ਹਫ਼ਤੇ ਦੀ ਤੁਲਨਾ ਵਿਚ ਕਾਫ਼ੀ ਰਾਹਤ ਭਰਿਆ ਮੰਨਿਆ ਜਾ ਰਿਹਾ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੀ-ਮਾਨਸੂਨ ਸਰਗਰਮੀਆਂ ਨਾਲ ਆਉਣ ਵਾਲੇ 2 ਤੋਂ 3 ਦਿਨਾਂ ਦੌਰਾਨ ਪੰਜਾਬ ਸਹਿਤ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਇਲਾਕੇ ਵਿਚ ਮੌਸਮ ਮੁਕਾਬਲਤਨ ਠੰਡਾ ਬਣਿਆ ਰਹਿ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਮੀਂਹ ਪੈਣ ਦੇ ਆਸਾਰ ਹਨ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਆਖਰੀ ਹਫ਼ਤੇ ਵਿਚ ਜਲੰਧਰ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ ਅਤੇ ਲੋਕ ਭਿਆਨਕ ਗਰਮੀ ਅਤੇ ਲੂ ਤੋਂ ਪ੍ਰੇਸ਼ਾਨ ਸਨ। ਹੁਣ ਪ੍ਰੀ-ਮਾਨਸੂਨ ਦੇ ਪਹਿਲੇ ਮੀਂਹ ਨੇ ਮੌਸਮ ਨੂੰ ਆਮ ਬਣਾਉਣ ਦਾ ਕੰਮ ਕੀਤਾ ਹੈ। ਮੌਸਮ ਵਿਭਾਗ ਦੇ ਅਗਾਊਂ-ਅਨੁਮਾਨ ਨੂੰ ਦੇਖਦੇ ਹੋਏ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਬਣੀ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ ਗਈ ਪੁਲਸ
NEXT STORY