ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਭਲਕੇ ਤੋਂ ਪੰਜਾਬ ਦੇ ਮੌਸਮ 'ਚ ਤਬਦੀਲੀ ਆਵੇਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 22 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਵੱਲੋਂ ਸੂਬੇ 'ਚ ਗਰਮੀ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ

ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਗਰਮੀ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 19 ਜੁਲਾਈ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਪੰਜਾਬ 'ਚ ਕਿਸੇ ਤਰ੍ਹਾਂ ਦੀ ਚਿਤਾਵਨੀ ਦਾ ਸੰਕੇਤ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ: ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ
ਉਥੇ ਹੀ 20 ਅਤੇ 21 ਜੁਲਾਈ ਇਹ ਦੋ ਦਿਨ ਪੰਜਾਬ ਲਈ ਅਹਿਮ ਰਹਿਣਗੇ। ਮੌਸਮ ਵਿਭਾਗ ਨੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹੇ ਜਿਵੇਂ ਕਿ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹਨਾਂ ਇਲਾਕਿਆਂ 'ਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। 22 ਜੁਲਾਈ ਨੂੰ ਪੰਜਵੇਂ ਦਿਨ ਮੀਂਹ ਦਾ ਪ੍ਰਭਾਵ ਉੱਤਰੀ ਅਤੇ ਪੂਰਬੀ ਪੰਜਾਬ 'ਚ ਜਾਰੀ ਰਹੇਗਾ, ਜਦਕਿ ਦੱਖਣੀ-ਪੱਛਮੀ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੀ ਸਲਾਹ
ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਖ਼ਾਸ ਤੌਰ 'ਤੇ 20 ਅਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
NEXT STORY