ਜਲੰਧਰ (ਵੈੱਬ ਡੈਸਕ)-ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮਾਨਸੂਨ ਭਾਵੇਂ ਕਮਜ਼ੋਰ ਪੈ ਗਿਆ ਹੈ ਪਰ ਮੌਸਮ ਵਿਭਾਗ ਨੇ ਅੱਜ ਲਈ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਚੰਡੀਗੜ੍ਹ 'ਚ ਬੱਦਲਵਾਈ ਰਹੇਗੀ। ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਕਿਸੇ ਵੀ ਖ਼ਾਸ ਖੇਤਰ ਲਈ ਕੋਈ ਅਲਰਟ ਨਹੀਂ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਅਗਲੇ 5 ਦਿਨਾਂ ਲਈ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 23 ਅਤੇ 24 ਅਗਸਤ ਦੌਰਾਨ ਸੂਬੇ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ 25 ਅਗਸਤ ਤੋਂ ਮਾਨਸੂਨ ਮੱਠਾ ਪੈਣ ਨਾਲ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਹੋ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ

ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ 'ਚ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਨਵਾਂਸ਼ਹਿਰ 'ਚ ਕੁਝ ਥਾਵਾਂ 'ਤੇ 50 ਫ਼ੀਸਦੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸ ਪੱਛਮੀ ਅਤੇ ਦੱਖਣੀ ਜ਼ਿਲ੍ਹੇ ਜਿਵੇਂ ਕਿ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਮੋਗਾ 'ਚ ਹਲਕੀ ਬਾਰਿਸ਼ ਦੀ ਉਮੀਦ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ ਰੱਖੇਗੀ ਨਜ਼ਰ
24 ਅਗਸਤ ਨੂੰ ਮੌਸਮ ਦਾ ਮਿਜ਼ਾਜ ਬਾਰਿਸ਼ ਵਾਲਾ ਹੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਨਵਾਂਸ਼ਹਿਰ 'ਚ ਮੀਂਹ ਦੀ ਗਤੀਵਿਧੀ ਵਧੇਗੀ ਅਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਨਾਲ ਕਈ ਥਾਵਾਂ 'ਤੇ 50-75 ਫ਼ੀਸਦੀ ਮੀਂਹ ਪੈ ਸਕਦਾ ਹੈ। ਬਾਕੀ ਸਾਰੇ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਪੈ ਸਕਦੀ ਹੈ। 25 ਤਾਰੀਖ਼ ਤੋਂ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ। 25 ਅਗਸਤ ਤੋਂ ਪੰਜਾਬ ਦੇ ਬਹੁਤੇ ਹਿੱਸਿਆਂ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਹੋ ਜਾਵੇਗਾ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸਿਰਫ਼ ਪੂਰਬੀ ਅਤੇ ਉੱਤਰੀ ਖੇਤਰਾਂ ਦੇ ਕੁਝ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹੀ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ ਵੀ ਲੈ ਗਏ ਲੁਟੇਰੇ
NEXT STORY