ਚੰਡੀਗੜ੍ਹ/ਲੁਧਿਆਣਾ: ਪੰਜਾਬ ਵਿਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਤੇ ਮਾਨਸਾ ਵਿਚ ਅੱਜ ਧੁੰਦ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਵਿਜ਼ੀਬਿਲਟੀ 50 ਮੀਟਰ ਤਕ ਪਹੁੰਚ ਸਕਦੀ ਹੈ। ਐਤਵਾਰ ਨੂੰ ਵੀ ਸੂਬੇ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਹਾਏ ਓ ਰੱਬਾ! ਵਿਆਹ ਵਾਲੇ ਘਰ 'ਚ ਜੋ ਹੋਇਆ ਕਿਸੇ ਨੇ ਸੋਚਿਆ ਨਾ ਸੀ, ਆਪ ਹੀ ਵੇਖ ਲਓ ਵੀਡੀਓ
ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿਚ ਤਾਪਮਾਨ ਲਗਾਤਾਰ ਘੱਟ ਰਿਹਾ ਹੈ। ਪਹਾੜੀ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਬਰਸਾਤ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਆਵੇਗੀ। ਪਿਛਲੇ 3 ਦਿਨਾਂ ਦੀ ਹੀ ਗੱਲ ਕਰੀਏ ਤਾਂ ਤਾਪਮਾਨ ਵਿਚ ਤਕਰੀਬਨ 5 ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਤੇ ਮੀਂਹ ਨਾਲ ਠੰਡ ਹੋਰ ਵੱਧ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਮੌਸਮ ਵਿਭਾਗ ਮੁਤਾਬਕ 8-9 ਦਸੰਬਰ ਨੂੰ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ 2 ਦਿਨਾਂ ਨੂੰ ਪਹਾੜੀ ਇਲਾਕਿਆਂ ਵਿਚ ਵੀ ਬਰਫ਼ਬਾਰੀ ਹੋਣ ਦੇ ਅਸਾਰ ਹਨ, ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਵੀ ਠੰਡ ਵੱਧ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਗ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
NEXT STORY