ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਠੰਡ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਸੰਬਰ ਦਾ ਮਹੀਨਾ ਚੜ੍ਹਦਿਆਂ ਹੀ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨੀਂ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ। ਪੰਜਾਬ ਦੇ ਤਾਪਮਾਨ ਵਿਚ 1.6 ਡਿਗਰੀ ਤੇ ਚੰਡੀਗੜ੍ਹ ਵਿਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਧੁੰਦ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
ਦਰਅਸਲ, ਐਤਵਾਰ ਨੂੰ ਪੱਛਮੀ ਗੜਬੜੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਹਿੱਲਿਆਂ ਵਿਚ ‘ਚ ਬਾਰਿਸ਼ ਅਤੇ ਬਰਫ਼ਬਾਰੀ ਹੋਈ। ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਿਆ। ਇਸ ਗੜਬੜੀ ਕਾਰਨ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ.ਏ.ਐੱਸ ਨਗਰ ਅਤੇ ਮਾਲੇਰਕੋਟਲਾ ਵਿਚ ਅੱਜ ਸੰਘਣੀ ਧੁੰਦ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਸੀਤ ਲਹਿਰ ਦਾ ਵਧੇਗਾ ਅਸਰ
ਇਸ ਵੇਲੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਹੋ ਰਹੀ ਹੈ। ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਨਾਲ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਡਿੱਗਣ ਵਾਲਾ ਹੈ। ਵਿਭਾਗ ਦੀ ਮੰਨੀਏ ਤਾਂ 11 ਦਸੰਬਰ ਤੋਂ ਸੂਬੇ ਵਿਚ ਠੰਡ ਹੋਰ ਵੱਧ ਸਕਦੀ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 11 ਦਸੰਬਰ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
NEXT STORY