ਚੰਡੀਗੜ੍ਹ: ਪੰਜਾਬ ਵਿਚ ਠੰਡ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਸਵੇਰ-ਸ਼ਾਮ ਨੂੰ ਲੋਕ ਮੋਟੇ-ਮੋਟੇ ਕੱਪੜੇ ਪਾਉਣ ਲਈ ਮਜਬੂਰ ਹੋ ਗਏ ਹਨ। ਸ਼ੁੱਕਰਵਾਰ ਨੂੰ ਸੰਗਰੂਰ ਵਿਚ ਤਾਪਮਾਨ 1.1 ਡਿਗਰੀ ਦਰਜ ਕੀਤਾ ਗਿਆ, ਉੱਥੇ ਹੀ ਡਲਹੌਜ਼ੀ ਵਿਚ ਕੱਲ ਘੱਟੋ-ਘੱਟ ਤਾਪਮਾਨ 5 ਡਿਗਰੀ ਰਿਹਾ। ਮੌਸਮ ਵਿਭਾਗ ਵੱਲੋਂ ਅੱਜ ਵੀ ਸੀਤ ਲਹਿਰ ਤੇ ਠੰਡ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਮੌਸਮ ਵਿਗਿਆਨ ਕੇਂਦਰ ਵੱਲੋਂ 7 ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ ਤੇ ਮੁਕਤਸਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੀਤ ਲਹਿਰ ਦੇ ਨਾਲ-ਨਾਲ ਪਾਲ਼ਾ ਪੈਣ ਦੇ ਵੀ ਆਸਾਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ SAS ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੰਦ ਹੋ ਜਾਣਗੇ ਪੰਜਾਬ ਦੇ ਇਹ ਸਕੂਲ, ਬੱਚਿਆਂ ਦੀ ਐਡਮਿਸ਼ਨ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
16 ਦਸੰਬਰ ਤੋਂ ਮਿਲੇਗੀ ਰਾਹਤ
ਮੌਸਮ ਵਿਗਿਆਨ ਕੇਂਦਰ ਮੁਤਾਬਕ 16 ਦਸੰਬਰ ਤੋਂ ਪੰਜਾਬ ਵਾਸੀਆਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ। ਸਵੇਰ-ਸ਼ਾਮ ਦੀ ਠੰਡ ਥੋੜ੍ਹੀ ਘਟੇਗੀ। ਦਰਅਸਲ, ਪੰਜਾਬ ਵਿਚ ਇੰਨੀ ਠੰਡ ਦਾ ਕਾਰਨ ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਲਗਾਤਾਰ ਡਿੱਗ ਰਿਹਾ ਸੀ। ਪਰ ਹੁਣ ਤਾਪਮਾਨ ਆਮ ਸਥਿਤੀ ਵਿਚ ਪਹੁੰਚ ਗਿਆ ਹੈ। ਦੂਜੇ ਪਾਸੇ ਪੰਜਾਬ-ਚੰਡੀਗੜ੍ਹ ਵਿਚ ਫ਼ਿਲਹਾਲ ਬਾਰਿਸ਼ ਦੇ ਆਸਾਰ ਨਹੀਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏ. ਟੀ. ਐੱਮ. ਕਾਰਡ ਬਦਲ ਕੇ ਲੋਕਾਂ ਦੇ ਲੱਖਾਂ ਰੁਪਏ ਕਢਵਾਉਣ ਵਾਲਾ ਸ਼ਾਤਰ ਸ਼ਖਸ ਆਇਆ ਪੁਲਸ ਅੜਿੱਕੇ
NEXT STORY