ਚੰਡੀਗੜ੍ਹ: ਪੰਜਾਬ ਵਿਚ ਠੰਡ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਕਈ ਥਾਵਾਂ 'ਤੇ ਰਾਤ ਦਾ ਤਾਪਮਾਨ 0 ਡਿਗਰੀ ਤਕ ਵੀ ਪਹੁੰਚ ਚੁੱਕਿਆ ਹੈ। ਉੱਥੇ ਹੀ ਅਗਲੇ 6 ਦਿਨ ਠੰਡ ਤੋਂ ਬਿਲਕੁੱਲ ਰਾਹਤ ਨਹੀਂ ਮਿਲੇਗੀ। ਲੋਕਾਂ ਨੂੰ 24 ਦਸੰਬਰ ਤਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਸੂਬੇ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ 18 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 0.5 ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਔਸਤ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਫਰੀਦਕੋਟ ਵਿਚ ਹੀ ਰਾਤ ਦਾ ਤਾਪਮਾਨ 0 ਡਿਗਰੀ ਦਰਜ ਕੀਤਾ ਗਿਆ ਹੈ। ਇੱਥੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਿੰਨਾ ਫ਼ਰਕ ਆ ਚੁੱਕਿਆ ਹੈ।
ਮੌਸਮ ਵਿਭਾਗ ਵੱਲੋਂ ਅੱਜ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਵਿਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਵਿਭਾਗ ਵੱਲੋਂ ਅਗਲੇ 6 ਦਿਨ ਸੂਬੇ ਵਿਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ, ਇਸ ਲਈ ਲੋਕਾਂ ਨੂੰ ਇਸ ਦੌਰਾਨ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਦਰਅਸਲ, ਵਿਭਾਗ ਦਾ ਕਹਿਣਾ ਹੈ ਕਿ ਹਿਮਾਲਾ ਖੇਤਰ ਵਿਚ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਵਧੇਗੀ ਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਆਵੇਗੀ ਤੇ ਲੋਕ ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਮਜਬੂਰ ਹੋਣਗੇ। ਇਸ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
NEXT STORY