ਲੁਧਿਆਣਾ: ਪੰਜਾਬ ਵਿਚ ਠੰਡ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਹਿਲਾਂ ਧੁੰਦ ਅਤੇ ਸੀਤ ਲਹਿਰ ਤੇ ਹੁਣ ਕੋਹਰਾ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਰਹੇ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਭਵਿੱਖਬਾਣੀ ਕਰ ਦਿੱਤੀ ਹੈ। ਵਿਭਾਗ ਵੱਲੋਂ ਅੱਜ ਵੀ ਸੂਬੇ ਦੇ 15 ਜ਼ਿਲ੍ਹਿਆਂ ਲਈ ਸੀਤ ਲਹਿਰ ਅਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਮੌਸਮ ਵਿਭਾਗ ਵੱਲੋਂ 26 ਦਸੰਬਰ ਤੋਂ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ 26 ਤੋਂ 28 ਦਸੰਬਰ ਤਕ ਸੂਬੇ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਸੂਬੇ ਵਿਚ ਕਈ ਥਾਈਂ ਹਨੇਰੀ ਦੇ ਨਾਲ-ਨਾਲ ਗੜ੍ਹੇਮਾਰੀ ਦਾ ਵੀ ਅੰਦਾਜ਼ਾ ਲਗਾਇਆ ਗਿਆ ਹੈ। ਹਾਲਾਂਕਿ 26 ਦਸੰਬਰ ਤਕ ਮੌਸਮ ਸਾਫ਼ ਰਹੇਗਾ। ਕੱਲ੍ਹ ਵੀ ਧੁੱਪ ਖਿੜੀ ਰਹਿਣ ਕਾਰਨ ਤਾਪਮਾਨ ਵਿਚ 4.7 ਡਿਗਰੀ ਵਾਧਾ ਹੋਇਆ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ। ਕੱਲ੍ਹ ਹੁਸ਼ਿਆਰਪੁਰ (21.6 ਡਿਗਰੀ) ਸਭ ਤੋਂ ਗਰਮ ਅਤੇ ਗੁਰਦਾਸਪੁਰ (4.6 ਡਿਗਰੀ) ਸਭ ਤੋਂ ਠੰਡਾ ਜ਼ਿਲ੍ਹਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਅੱਜ ਲੁਧਿਆਣਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਲਈ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਵੇਲੇ ਧੁੱਪ ਖਿੜੀ ਰਹਿਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਫਦ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਗੰਭੀਰ ਮੁੱਦਿਆਂ 'ਤੇ ਕੀਤੀ ਚਰਚਾ
NEXT STORY