ਲੁਧਿਆਣਾ: ਪੰਜਾਬ ਵਿਚ ਅੱਜ ਤੋਂ ਮੌਸਮ ਕਰਵਟ ਲੈਣ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਭਰ ਵਿਚ ਠੰਡ ਹੋਰ ਵੱਧ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਝੱਖੜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਕੱਲ੍ਹ ਯਾਨੀ 27 ਦਸੰਬਰ ਨੂੰ ਗੜ੍ਹੇਮਾਰੀ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਨੂੰ ਲੈ ਕੇ ਹੋ ਗਿਆ ਐਲਾਨ, ਅੱਜ ਤੋਂ ਹੀ...
ਦਰਅਸਲ, ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਅੱਜ ਕਈ ਜ਼ਿਲ੍ਹਿਆਂ ਵਿਚ ਝੱਖੜ-ਤੂਫ਼ਾਨ ਆਵੇਗਾ। ਕੱਲ੍ਹ ਕਈ ਜ਼ਿਲ੍ਹਿਆਂ ਵਿਚ ਗੜ੍ਹੇ ਪੈਣਗੇ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਹਿਤਿਆਤਨ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਤੇ ਲੋਕਾਂ ਨੂੰ ਇਸ ਬਾਰੇ ਸੁਚੇਤ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਦੂਜੇ ਪਾਸੇ ਵਿਭਾਗ ਵੱਲੋਂ ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਜਲੰਧਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ ਤੇ ਬਠਿੰਡਾ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਫ਼ਤਹਿਗੜ੍ਹ ਸਾਹਿਬ 'ਚ Traffic Route ਹੋਇਆ ਜਾਰੀ, ਇੱਧਰ ਆਉਣ ਵਾਲੇ ਲੋਕ ਦੇਣ ਧਿਆਨ
NEXT STORY