ਲੁਧਿਆਣਾ: ਪੰਜਾਬ ਵਿਚ ਸ਼ੁੱਕਰਵਾਰ ਨੂੰ ਹੋਈ ਬਰਸਾਤ ਨੇ ਸੂਬੇ ਵਿਚ ਠੰਡ ਵਧਾ ਦਿੱਤੀ ਹੈ। ਇਸ ਮੀਂਹ ਦੇ ਨਾਲ-ਨਾਲ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਵੀ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਪੰਜਾਬ ਵਿਚ ਇਸ ਸਾਲ ਦੇ ਰਹਿੰਦੇ ਦਿਨਾਂ ਲਈ ਕੋਹਰੇ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਸੀਤ ਲਹਿਰ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਬਰਸਾਤ ਨਾਲ ਜੁੜੀ ਵੀ ਵੱਡੀ ਅਪਡੇਟ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੰਦ ਰਹਿਣਗੇ ਪੈਟਰੋਲ ਪੰਪ, ਆਵਾਜਾਈ ਰਹੇਗੀ ਠੱਪ! ਘਰਾਂ 'ਚੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮੌਸਮ ਵਿਭਾਗ ਵੱਲੋਂ 31 ਦਸੰਬਰ ਤਕ ਜਲੰਧਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਕੋਹਰੇ ਅਤੇ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿਚ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਵਿਜ਼ਿਬਿਲਿਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਧੁੰਦ ਅਤੇ ਬੱਦਲਾਂ ਕਾਰਨ ਸੂਰਜ ਨਾ ਨਿਕਲਣ ਕਾਰਨ ਦਿਨ ਵੇਲੇ ਵੀ ਰਾਤ ਵਾਂਗ ਹੀ ਠੰਡ ਲੱਗ ਰਹੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਜ਼ਿਆਦਾ ਫ਼ਰਕ ਨਹੀਂ ਰਹਿ ਗਿਆ।
ਸਾਲ ਬਦਲਦਿਆਂ ਹੀ ਵਧੇਗੀ ਠੰਡ
ਮੌਸਮ ਵਿਭਾਗ ਮੁਤਾਬਕ ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਨਾਲ ਹੀ ਗੁਜਰਾਤ ਤੋਂ ਪੰਜਾਬ ਦਾ ਇਕ ਟਰਫ਼ ਸਰਗਰਮ ਹੈ, ਜਿਸ ਕਾਰਨ ਬੀਤੇ ਦਿਨੀਂ ਬਾਰਿਸ਼ ਹੋਈ ਸੀ। ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 6 ਜਨਵਰੀ ਦੇ ਵਿਚ 2 ਨਵੀਆਂ ਪੱਛਮੀ ਗੜਬੜੀਆਂ ਸਰਗਰਮ ਹੋਣ ਜਾ ਰਹੀਆਂ ਹਨ। ਇਸ ਦਾ ਸਿੱਧਾ ਅਸਰ ਪੱਛਮੀ ਹਿਮਾਲੇ ਵੱਲ ਵੇਖਣ ਨੂੰ ਮਿਲੇਗਾ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪਹਾੜਾਂ 'ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਡ ਪਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੂੰ ਪੁਲਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਠੱਗੇ 2.50 ਲੱਖ ਰੁਪਏ
NEXT STORY