ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਪਹਿਲਾਂ ਹੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਅੱਜ ਅਤੇ ਕੱਲ੍ਹ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਸੂਬੇ ਵਿਚ ਠੰਡ ਹੋਰ ਵੱਧ ਸਕਦੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਪਹਿਲਾਂ ਹੀ ਇਕ ਹਫ਼ਤਾ ਵਧਾਈਆਂ ਜਾ ਚੁੱਕੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਦਰਅਸਲ, ਮੌਸਮ ਵਿਭਾਗ ਮੁਤਾਬਕ ਅੱਜ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ, ਜਿਸ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਪੰਜਾਬ 'ਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਅਗਲੇ ਤਿੰਨ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਅਗਲੇ ਤਿੰਨ ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਹੇਠਾਂ ਆ ਸਕਦਾ ਹੈ। ਤਿੰਨ ਦਿਨਾਂ ਬਾਅਦ ਫਿਰ ਤੋਂ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਚੰਡੀਗੜ੍ਹ 'ਚ ਵੀ ਵਧੀਆਂ ਛੁੱਟੀਆਂ
ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਠੰਡ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਸਨ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। 8ਵੀਂ ਜਮਾਤ ਤਕ ਦੇ ਸਕੂਲਾਂ ਵਿਚ ਹੁਣ 11 ਜਨਵਰੀ ਤਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। 12 ਜਨਵਰੀ ਨੂੰ ਐਤਵਾਰ ਹੋਣ ਕਾਰਨ ਹੁਣ 13 ਜਨਵਰੀ ਤੋਂ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣਗੇ। ਉੱਥੇ ਹੀ ਪ੍ਰੀਖਿਆਵਾਂ ਦੇ ਮੱਦੇਨਜ਼ਰ 9ਵੀਂ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਕੂਲ ਦਾ ਸਮਾਂ 9.30 ਤੋਂ 3.30 ਵਜੇ ਤਕ ਹੋਵੇਗਾ ਤੇ ਉਹ ਆਮ ਵਾਂਗ ਪੜ੍ਹਾਈ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ ਵੱਡਾ ਐਲਾਨ
NEXT STORY