ਚੰਡੀਗੜ੍ਹ/ਲੁਧਿਆਣਾ: ਪੰਜਾਬ ਦੇ ਮੌਸਮ ਵਿਚ ਲਗਾਤਾਰ ਤਬਦੀਲੀ ਆ ਰਹੀ ਹੈ। ਲਗਾਤਾਰ ਵੱਧਦੀ ਠੰਡ ਕਾਰਨ ਪੰਜਾਬ-ਚੰਡੀਗੜ੍ਹ ਦੇ ਸਕੂਲ ਬੰਦ ਹਨ ਤੇ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਐਤਵਾਰ ਨੂੰ ਪੰਜਾਬ ਵਿਚ ਕਈ ਥਾਈਂ ਹਲਕੀ ਬਾਰਿਸ਼ ਵੇਖਣ ਨੂੰ ਮਿਲੀ, ਉੱਥੇ ਹੀ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਵੀ ਹੋਈ। ਅੱਜ ਵੀ ਪੰਜਾਬ-ਚੰਡੀਗੜ੍ਹ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵਿਭਾਗ ਮੁਤਾਬਕ ਪੰਜਾਬ ਵਿਚ ਇਕ ਵਾਰ ਫ਼ਿਰ ਕੋਹਰਾ ਛਾਇਆ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਦਰਅਸਲ, ਜੰਮੂ-ਕਸ਼ਮੀਰ ਅਤੇ ਹਿਮਾਚਲ ਵਿਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪੈ ਰਿਹਾ ਹੈ। ਹੁਣ ਵੀ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਹੀ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਕੋਹਰੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਾਲੇਰਕੋਟਲਾ ਵਿਚ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਮੌਸਮ ਵਿਭਾਗ ਮੁਤਾਬਕ ਇਸ ਵੇਲੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਟਰਫ਼ ਬਣਿਆ ਹੋਇਆ ਹੈ। ਇਸ ਕਾਰਨ ਕੱਲ੍ਹ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿਚ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਮੰਨਣਾ ਹੈ ਕਿ 9 ਜਨਵਰੀ ਤਕ ਕੋਹਰੇ ਦਾ ਦੌਰ ਜਾਰੀ ਰਹੇਗਾ। ਉੱਥੇ ਹੀ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿਚ ਬੱਦਲਵਾਈ ਹੈ, ਜਿਸ ਕਾਰਨ ਹੀਟ ਲੌਕ ਦੀ ਸਥਿਤੀ ਪੈਦਾ ਹੋ ਗਈ ਹੈ ਤੇ ਤਾਪਮਾਨ ਵਿਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਪਹਾੜਾਂ ਵਿਚ ਬਰਫ਼ਬਾਰੀ ਮਗਰੋਂ ਉੱਧਰੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਧਿਆਨ ਦਿਓ, ਬੰਦ ਰਹੇਗੀ ਆਵਾਜਾਈ
NEXT STORY