ਚੰਡੀਗੜ੍ਹ: ਕੜਾਕੇ ਦੀ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਨੂੰ ਥੋੜ੍ਹੀ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਵੱਲੋਂ ਕੱਲ੍ਹ ਧੁੰਦ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਵਿਭਾਗ ਵੱਲੋਂ ਅੱਜ ਲਈ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਅੱਜ ਰਾਤ ਤੋਂ ਪੰਜਾਬ ਦੇ ਮੌਸਮ 'ਤੇ ਪੱਛਮੀ ਪ੍ਰਭਾਅ ਸ਼ੁਰੂ ਹੋ ਜਾਵੇਗਾ, ਜਿਸ ਮਗਰੋਂ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਕਈ ਥਾਵਾਂ 'ਤੇ 12 ਜਨਵਰੀ ਤਕ ਬਾਰਿਸ਼ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.3 ਡਿਗਰੀ ਵਧਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ ( 23 ਡਿਗਰੀ) ਦਰਜ ਕੀਤਾ ਗਿਆ। ਉੱਥੇ ਹੀ ਮੌਸਮ ਵਿਭਾਗ ਵੱਲੋਂ ਅੱਜ 8 ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ 'ਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਵਿਭਾਗ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ, ਜਿਸ ਦਾ ਮਤਲਬ ਹੈ ਕਿ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਲਾਜ਼ਮੀ! ਚੀਨੀ ਵਾਇਰਸ 'ਤੇ ਪੰਜਾਬ ਅਲਰਟ: ਸਿਹਤ ਮੰਤਰੀ
ਧੁੱਪ ਖਿੜਣ ਕਾਰਨ ਦਿਨ ਵੇਲੇ ਭਾਵੇਂ ਠੰਡ ਥੋੜ੍ਹੀ ਘੱਟ ਮਹਿਸੂਸ ਹੋਵੇ ਪਰ ਰਾਤ ਵੇਲੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੰਗਰੂਰ, ਅੰਮ੍ਰਿਤਸਰ ਅਤੇ ਐਸਬੀਐਸ ਨਗਰ ਵਿਚ ਕੱਲ੍ਹ ਰਾਤ ਦਾ ਤਾਪਮਾਨ 3 ਡਿਗਰੀ ਅਤੇ 3.5 ਡਿਗਰੀ ਦੇ ਵਿਚਕਾਰ ਰਿਹਾ। ਜੋ ਕਿ ਪੂਰੇ ਸੂਬੇ ਵਿਚ ਸਭ ਤੋਂ ਘੱਟ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
NEXT STORY